30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਭਾਕਿਯੂ ਕਾਦੀਆਂ ਬਲਾਕ ਸਾਦਿਕ ਦੇ ਪ੍ਰਧਾਨ ਅਮਨਦੀਪ ਸਿੰਘ ਅਹੁਦੇ ਤੇ ਮੁੱਢਲੀ ਮੈਂਬਰਸ਼ਿੱ ਤੋਂ ਬਰਖਾਸਤ

ਅਜੀਤ ਡੈਸਕ 03-07-2026
ਸਾਦਿਕ, 2 ਜੁਲਾਈ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਗਿੱਲ ਜਲਾਲੇਆਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜਸਪਿੰਦਰ ਸਿੰਘ ਰੁਪੱਈਆਂਵਾਲਾ ਮੈਂਬਰ ਅੰਤਰਿੰਗ ਕਮੇਟੀ ਪੰਜਾਬ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵਿਚ ਆਪ ਹੁੱਦਰੀਆਂ ਕਰਨ ਵਾਲਿਆਂ ਲਈ ਕੋਈ ਜਗ੍ਹਾ ਨਹੀਂ ਹੈ ਨਾ ਹੀ ਜਥੇਬੰਦੀ ਕਿਸੇ ਨੂੰ ਅਨੁਸ਼ਾਸਨ ਭੰਗ ਕਰਨ ਦੀ ਆਗਿਆ ਦਿੰਦੀ ਹੈ। ਜਗਦੀਪ ਸਿੰਘ ਜਨੇਰੀਆਂ ਜ਼ਿਲ੍ਹਾ ਸਕੱਤਰ ਜਨਰਲ ਫ਼ਰੀਦਕੋਟ ਨੇ ਦੱਸਿਆ ਕਿ ਇਕ ਅਹਿਮ ਮਤੇ ਰਾਹੀਂ ਸਾਦਿਕ ਬਲਾਕ ਦੇ ਪ੍ਰਧਾਨ ਅਮਨਦੀਪ ਸਿੰਘ ਝੋਕਸਰਕਾਰੀ ਨੂੰ ਉਸ ਦੀ ਮੁੱਢਲੀ ਮੈਂਬਰਸ਼ਿੱਪ ਅਤੇ ਬਲਾਕ ਪ੍ਰਧਾਨ ਸਾਦਿਕ ਦੇ ਅਹੁਦੇ ਤੋਂ ਬਰਖਾਸਤ ਕੀਤਾ ਗਿਆ ਹੈ ਅਤੇ ਸਰਬਸੰਮਤੀ ਨਾਲ ਕੀਤੇ ਗਏ ਫ਼ੈਸਲੇ ਅਨੁਸਾਰ ਅੰਗਰੇਜ ਸਿੰਘ ਘੁੱਦੂਵਾਲਾ ਨੂੰ ਬਲਾਕ ਸਾਦਿਕ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਅੰਗਰੇਜ ਸਿੰਘ ਘੁੱਦੂਵਾਲਾ ਨੂੰ ਅਧਿਕਾਰ ਦਿੱਤੇ ਗਏ ਕਿ ਉਹ ਜਲਦ ਆਪਣੀ ਪ੍ਰਧਾਨਗੀ ਹੇਠ ਬਲਾਕ ਸਾਦਿਕ ਦੀ ਕਮੇਟੀ ਬਣਾਉਣ ਅਤੇ ਬਾਅਦ ’ਚ ਇਕਾਈਆਂ ਦੀ ਸਹਿਮਤੀ ਨਾਲ ਬਲਾਕ ਸਾਦਿਕ ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਵਜ਼ੀਰ ਸਿੰਘ ਡੋਡ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ, ਅਗੰਰੇਜ ਸਿੰਘ ਘੁੱਦੂਵਾਲਾ, ਸ਼ਿੰਗਾਰਾ ਸਿੰਘ ਮੁੱਖ ਬੁਲਾਰਾ ਬਲਾਕ ਸਾਦਿਕ, ਸੁਰਜੀਤ ਸਿੰਘ ਖਾਲਸਾ ਕਾਨਿਆਂਵਾਲੀ ਜ਼ਿਲ੍ਹਾ ਮੀਤ ਪ੍ਰਧਾਨ, ਗੁਰਮਿੰਦਰ ਸਿੰਘ ਸ਼ੇਰ ਸਿੰਘ ਵਾਲਾ, ਕੁਲਵਿੰਦਰ ਸਿੰਘ ਹਰੀਏਵਾਲਾ ਬਲਾਕ ਪ੍ਰਧਾਨ ਕੋਟਕਪੂਰਾ, ਕੌਰ ਸਿੰਘ ਮਚਾਕੀ ਮੱਲ ਸਿੰਘ ਅਤੇ ਗੁਰਸੇਵਕ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਮ ਸਵਰਨ ਲੱਖੇਵਾਲੀ ਆਕਾਸ਼ਵਾਣੀ ਜਲੰਧਰ ’ਤੇ ਅੱਜ ਅਗਲੀ ਖ਼ਬਰ ਰਾਜਸਥਾਨ ਫ਼ੀਡਰ ਦੀ ਪਟੜੀ ਦੀ ਗਾਇਬ ਰੇਲਿੰਗ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।