03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮਦਰ ਟੀਚਰ ਸਕੂਲ ਵਿਖੇ ‘ਇਕ ਦੇਸ਼, ਇਕ ਚੋਣ’ ਵਿਸ਼ੇ ਸੰਬੰਧੀ ਵਾਦ ਵਿਵਾਦ ਮੁਕਾਬਲੇ ਕਰਵਾਏ

ਅਜੀਤ ਡੈਸਕ 05-07-2026
ਬਰਨਾਲਾ, 4 ਜੁਲਾਈ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ‘ਇਕ ਦੇਸ਼, ਇਕ ਚੋਣ’ ਵਿਸ਼ੇ ਸਬੰਧੀ ਵਾਦ ਵਿਵਾਦ ਮੁਕਾਬਲੇ ਕਰਵਾਏ ਗਏ। ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਅਤੇ ਚੋਣ ਪ੍ਰਕਿਰਿਆ ਬਾਰੇ ਜਾਣੂ ਕਰਵਾਉਣਾ ਸੀ। ਪ੍ਰਿੰਸੀਪਲ ਦਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਕਿਹਾ ਕਿ ਜੇਕਰ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਹੋਣ, ਤਾਂ ਸਮਾਂ, ਧਨ ਅਤੇ ਪ੍ਰਸ਼ਾਸਨਿਕ ਸਰੋਤਾਂ ਦੀ ਬੱਚਤ ਹੋ ਸਕਦੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਗਿਆ ਕਿ ਇਸ ਵਿਸ਼ੇ ਬਾਰੇ ਵੱਖ-ਵੱਖ ਮਤ ਹਨ ਅਤੇ ਹਰ ਨਾਗਰਿਕ ਨੂੰ ਲੋਕਤੰਤਰੀ ਢੰਗ ਨਾਲ ਆਪਣੀ ਰਾਏ ਬਣਾਉਣੀ ਚਾਹੀਦੀ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਆਰੀਆਭੱਟ ਕਾਲਜ ਦੇ ਚਾਰ ਵਿਦਿਆਰਥੀਆਂ ਨੇ ਸੀ.ਏ. ਇੰਟਰਮੀਡੀਏਟ ਗਰੁੱਪ-1 ਪਾਸ ਕਰ ਕੇ ਸੰਸਥਾ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਦੀ ਅਹਿਮ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।