03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਪੋਕਸੋ ਐਕਟ ਅਤੇ ਬੱਚਿਆਂ ਦੇ ਅਧਿਕਾਰਾਂ ਸੰਬੰਧੀ ਸੈਮੀਨਾਰ ਲਗਾਇਆ

ਅਜੀਤ ਡੈਸਕ 05-07-2026
ਧਨੌਲਾ, 4 ਜੁਲਾਈ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਆਰਡੀਨੇਟਰ ਮੈਡਮ ਸੰਦੀਪ ਕੌਰ ਦੁਆਰਾ ਬੱਚਿਆਂ ਨੂੰ ਪੋਕਸੋ ਐਕਟ ਅਤੇ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣਕਾਰੀ ਦੇ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੋਕਸੋ ਐਕਟ ਭਾਰਤ ਦਾ ਇਕ ਖ਼ਾਸ ਕਾਨੂੰਨ ਹੈ ਜੋ ਬੱਚਿਆਂ ਨੂੰ ਯੌਨ ਸ਼ੋਸ਼ਣ ਤੋਂ ਬਚਾਉਣ ਲਈ ਬਣਾਇਆ ਗਿਆ ਹੈ। ਇਹ ਕਾਨੂੰਨ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਹੈ। ਇਹ ਬੱਚਿਆਂ ਨੂੰ ਹਰ ਤਰ੍ਹਾਂ ਦੇ ਯੌਨ ਸ਼ੋਸ਼ਣ ਅਤੇ ਗ਼ਲਤ ਵਰਤੋਂ ਤੋਂ ਸੁਰੱਖਿਆ ਦਿੰਦਾ ਹੈ। ਕਿਸੇ ਵੀ ਬੱਚੇ ਦੇ ਖ਼ਿਲਾਫ਼ ਹੋਈ ਕੋਈ ਵੀ ਗ਼ਲਤ ਘਟਨਾ ਦੀ ਸ਼ਿਕਾਇਤ ਕਾਨੂੰਨੀ ਤੌਰ ’ਤੇ ਕੀਤੀ ਜਾ ਸਕਦੀ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਬੱਚਿਆਂ ਨਾਲ ਸਬੰਧਿਤ ਲਿੰਗ ਅਪਰਾਧਾਂ ਤੋਂ ਸੁਰੱਖਿਆ ਲਈ ਬਣੇ ਕਾਨੂੰਨਾਂ ਬਾਰੇ ਸੌਖੀ ਭਾਸ਼ਾ ਵਿਚ ਸਮਝਾਇਆ ਗਿਆ ਅਤੇ ਚੰਗੀ ਤੇ ਮਾੜੀ ਛੂਹ ਦੀ ਪਹਿਚਾਣ ਕਰਨ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਬੱਚਿਆਂ ਨੂੰ ਦੱਸਿਆ ਗਿਆ ਕਿ ਕਿਸੇ ਵੀ ਅਣਚਾਹੀ, ਡਰਾਉਣੀ ਜਾਂ ਸ਼ੱਕੀ ਘਟਨਾ ਦੀ ਸਥਿਤੀ ’ਚ ਚੁੱਪ ਨਾ ਰਹਿ ਕੇ ਤੁਰੰਤ ਆਪਣੇ ਮਾਤਾ-ਪਿਤਾ, ਅਧਿਆਪਕ ਜਾਂ ਕਿਸੇ ਭਰੋਸੇਯੋਗ ਵੱਡੇ ਵਿਅਕਤੀ ਨੂੰ ਸੂਚਿਤ ਕਰਨਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਬੱਚਿਆਂ ਦੇ ਮੁੱਢਲੇ ਅਧਿਕਾਰਾਂ ਜਿਵੇਂ ਸੁਰੱਖਿਆ ਦਾ ਅਧਿਕਾਰ, ਸਿੱਖਿਆ ਦਾ ਅਧਿਕਾਰ, ਸਨਮਾਨ ਨਾਲ ਜੀਵਨ ਜਿਊਣ ਦਾ ਅਧਿਕਾਰ ਅਤੇ ਸ਼ੋਸ਼ਣ ਤੋਂ ਬਚਾਅ ਦੇ ਅਧਿਕਾਰ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਮੈਡਮ ਨੇ ਬੱਚਿਆਂ ਨੂੰ ਸਮਝਾਇਆ ਕਿ ਅੱਜ ਦੇ ਡਿਜੀਟਲ ਯੁੱਗ ਨੂੰ ਧਿਆਨ ’ਚ ਰੱਖਦੇ ਹੋਏ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਤੇ ਇੰਟਰਨੈੱਟ ਦੀ ਸੁਰੱਖਿਤ ਵਰਤੋਂ, ਅਣਜਾਣ ਵਿਅਕਤੀਆਂ ਨਾਲ ਜਾਣਕਾਰੀ ਸਾਂਝੀ ਨਾ ਕਰਨ ਅਤੇ ਆਨਲਾਈਨ ਖ਼ਤਰਿਆਂ ਤੋਂ ਸੁਚੇਤ ਰਹਿਣ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਬੱਚਿਆਂ ਨੂੰ ਐਕਟ ਅਤੇ ਉਨ੍ਹਾਂ ਦੇ ਅਧਿਕਾਰਾਂ ਸੰਬੰਧੀ ਜਾਣਕਾਰੀ ਦੇਣਾ ਅੱਜ ਦੇ ਅਜੋਕੇ ਸਮੇਂ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਅਜਿਹੇ ਸੈਮੀਨਾਰ ਸਮੇਂ ਦੀ ਲੋੜ ਅਨੁਸਾਰ ਅਕਸਰ ਹੀ ਲਗਾਏ ਜਾਂਦੇ ਹਨ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਗਣਿਤ ਵਿਸ਼ੇ ਸੰਬੰਧੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਆਰੀਆਭੱਟ ਕਾਲਜ ਦੇ ਚਾਰ ਵਿਦਿਆਰਥੀਆਂ ਨੇ ਸੀ.ਏ. ਇੰਟਰਮੀਡੀਏਟ ਗਰੁੱਪ-1 ਪਾਸ ਕਰ ਕੇ ਸੰਸਥਾ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।