21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਮੁਲਾਜ਼ਮਾਂ ਤੇ ਸੇਵਾ ਮੁਕਤ ਕਰਮਚਾਰੀਆਂ ਨੇ ਸਪੀਕਰ ਸੰਧਵਾਂ ਦੀ ਰਿਹਾਇਸ਼ ਮੂਹਰੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 06-07-2026

ਕੋਟਕਪੂਰਾ, 5 ਜੁਲਾਈ (ਮੇਘਰਾਜ)-ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਸੈਂਕੜੇ ਮੁਲਾਜ਼ਮਾਂ, ਪੈਨਸ਼ਨਰਾਂ, ਅਧਿਆਪਕਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਿੰਡ ਸੰਧਵਾਂ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਨਜ਼ਦੀਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਰੈਲੀ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੱਰ ਤਿੱਖਾ ਅਤੇ ਵਿਆਪਕ ਬਣਾਇਆ ਜਾਵੇਗਾ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਜਤਿੰਦਰ ਕੁਮਾਰ, ਬਿਕਰਮਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਸੁੱਖੀ, ਹਰਪ੍ਰੀਤ ਸਿੰਘ, ਬਲਕਾਰ ਸਿੰਘ ਸਹੋਤਾ, ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ, ਕੁਲਵਿੰਦਰ ਸਿੰਘ ਮੌੜ, ਅਮਰਜੀਤ ਕੌਰ ਰਣ ਸਿੰਘ ਵਾਲਾ, ਸਰਬਜੀਤ ਕੌਰ ਮਚਾਕੀ, ਗਗਨ ਪਾਹਵਾ, ਪਰਮਿੰਦਰ ਸਿੰਘ, ਇੰਦਰਜੀਤ ਸਿੰਘ ਗਿੱਲ, ਸਿਮਰਜੀਤ ਸਿੰਘ ਬਰਾੜ, ਵੀਰ ਇੰਦਰਜੀਤ ਸਿੰਘ ਪੁਰੀ, ਪਿ੍ਰੰਸੀਪਲ ਕ੍ਰਿਸ਼ਨ ਲਾਲ ਬਕੋਲੀਆ, ਅਮਰਜੀਤ ਸਿੰਘ ਵਾਲੀਆ, ਗੁਰਤੇਜ ਸਿੰਘ ਖਹਿਰਾ ਅਤੇ ਜਗਤਾਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਡਿੱਠਾ
(ਬਾਕੀ ਸਫ਼ਾ 7 ’ਤੇ)

ਪਿਛਲੀ ਖ਼ਬਰ ਹਰਿਆ-ਭਰਿਆ ਵਾਤਾਵਰਨ ਦੇਣ ਲਈ ਵੱਧ ਤੋਂ ਵੱਧ ਰੁੱਖ ਲਗਾਓ- ਪ੍ਰਦੀਪ ਸਿੰਗਲਾ ਅਗਲੀ ਖ਼ਬਰ ਸਿਵਲ ਹਸਪਤਾਲ ਮੋਗਾ ’ਚ ਵਰਤੀ ਜਾਂਦੀ ਲਾਪਰਵਾਹੀ ਦੀ ਘਟਨਾ ਇਕ ਵਾਰ ਫਿਰ ਆਈ ਸਾਹਮਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।