20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਨਿਗੂਣੀ ਸਹਾਇਤਾ ਰਾਸ਼ੀ ਔਰਤਾਂ ਨਾਲ ਕੋਝਾ ਮਜ਼ਾਕ–ਹਰਸਿਮਰਤ ਕੌਰ ਬਾਦਲ

ਅਜੀਤ ਡੈਸਕ 06-07-2026
ਬਰੇਟਾ, 5 ਜੁਲਾਈ (ਪਾਲ ਸਿੰਘ ਮੰਡੇਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਨੂੰ 3000 ਤੇ 4500 ਰੁਪਏ ਦੀ ਸਹਾਇਤਾ ਰਾਸ਼ੀ ਦੇ ਕੇ ਕੋਝਾ ਮਜ਼ਾਕ ਕਰ ਰਿਹਾ ਹੈ ਜਦੋਂ ਕਿ ਕੁੱਲ ਰਕਮ 52 ਹਜ਼ਾਰ ਰੁਪਏ ਬਣਦੀ ਹੈ। ਜੇਕਰ ਮੁੱਖ ਮੰਤਰੀ ਔਰਤਾਂ ਪ੍ਰਤੀ ਸੁਹਿਰਦ ਹਨ ਤਾਂ ਪੂਰਾ ਬਕਾਇਆ ਰਾਸ਼ੀ ਦੇਣ। ਇਹ ਵਿਚਾਰ ਇੱਥੇ ਸਿਕੰਦਰ ਸਿੰਘ ਜ਼ੈਲਦਾਰ ਦੇ ਮਾਤਾ ਦੇ ਬੀਤੇ ਦਿਨੀਂ ਹੋਏ ਅਚਾਨਕ ਦੇਹਾਂਤ ਉਪਰੰਤ ਅਫ਼ਸੋਸ ਕਰਨ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਪ੍ਰਗਟਾਏ। ਉਨ੍ਹਾਂ ਕਿਹਾ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ ਹੋਈ ਹੈ। ਸਰਕਾਰ ਮੁਲਾਜ਼ਮਾਂ ਦਾ ਡੀ.ਏ. ਦੱਬ ਕੇ ਉਨ੍ਹਾਂ ਦਾ ਬਣਦਾ ਹੱਕ ਮਾਰ ਰਹੀ ਹੈ ਜਦੋਂ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪੂਰੇ ਹੱਕ ਮਿਲਦੇ ਰਹੇ ਹਨ। ਉਨ੍ਹਾਂ ਪਿੰਡ ਮੰਡੇਰ ਦੇ ਅਗਨੀ ਵੀਰ ਬਲਵੀਰ ਸਿੰਘ ਜਿਸ ਦਾ ਬੀਤੇ ਦਿਨ ਸੜਕ ਹਾਦਸੇ ’ਚ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ। ਇਸ ਮੌਕੇ ਸੀਨੀਅਰ ਆਗੂ ਰਵਿੰਦਰ ਸਿੰਘ ਚੀਮਾ, ਡਾ. ਨਿਸ਼ਾਨ ਸਿੰਘ, ਗੁਰਦੀਪ ਸਿੰਘ ਟੋਡਰਪੁਰ, ਜਤਿੰਦਰ ਸਿੰਘ ਸੋਢੀ, ਬਲਵੀਰ ਸਿੰਘ ਬੀਰੋਕੇ, ਗੁਰਮੇਲ ਸਿੰਘ ਫਫੜੇ ਭਾਈਕੇ, ਜਥੇਦਾਰ ਬਲਦੇਵ ਸਿੰਘ ਸਿਰਸੀਵਾਲਾ, ਜਸਵੀਰ ਸਿੰਘ ਜੱਸੂ ਕੁੱਲਰੀਆਂ, ਜਗਜੀਤ ਸਿੰਘ ਗੋਬਿੰਦਪੁਰਾ, ਅਜੈਬ ਸਿੰਘ ਖੁਡਾਲ, ਬਲਵਿੰਦਰ ਸਿੰਘ ਮੰਡੇਰ, ਸੁਖਦੇਵ ਸਿੰਘ ਨੰਬਰਦਾਰ, ਹਰਨੇਕ ਸਿੰਘ ਮੰਡੇਰ, ਦਰਸ਼ਨ ਸਿੰਘ ਫ਼ੌਜੀ, ਨਿਰਮਲ ਸਿੰਘ ਮੰਡੇਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਣਪਛਾਤੀ ਬਜ਼ੁਰਗ ਔਰਤ ਦੀ ਮੌਤ ਅਗਲੀ ਖ਼ਬਰ ਸਮਾਜ ਸੇਵੀ ਤੇ ‘ਆਪ’ ਆਗੂ ਅਰਸ਼ ਸੱਚਰ ਨੇ ਕੰਨਾਂ ਦੀਆਂ ਮਸ਼ੀਨਾਂ ਦਾ ਮੁਫ਼ਤ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।