29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਪੀਕਰ ਸੰਧਵਾਂ ਨੇ ਪਿੰਡ ਦੁਆਰੇਆਣਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 08-07-2026
ਕੋਟਕਪੂਰਾ, 7 ਜੁਲਾਈ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਦੁਆਰੇਆਣਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਲਈ ਹਦਾਇਤਾਂ ਦਿੱਤੀਆਂ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਪਰੰਤ ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ।
ਪਿਛਲੀ ਖ਼ਬਰ ਬਾਬਾ ਨਾਮਦੇਵ ਲੰਗਰ ਵੈਲਫੇਅਰ ਐਂਡ ਯੂਥ ਸਪੋਰਟਸ ਸੁਸਾਇਟੀ ਦੇ ਅਹੁਦੇਦਾਰ ਸਨਮਾਨਿਤ ਅਗਲੀ ਖ਼ਬਰ ਨਿਕਾਸੀ ਨਾਲੀ ਦੀ ਟੁੱਟੀ ਪੁਲੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।