29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ’ਚ ਕਾਂਗਰਸ ਹੋਈ ਮਜ਼ਬੂਤ-ਭੀਨਾ ਬਰਾੜ

ਅਜੀਤ ਡੈਸਕ 08-07-2026
ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਦੋਂ ਕਾਂਗਰਸ ਦੀ ਵਾਂਗਡੋਰ ਸੰਭਾਲੀ ਤਾਂ ਉਸ ਉਪਰੰਤ ਲਗਾਤਾਰ ਸਖ਼ਤ ਮਿਹਨਤ ਕਰਕੇ ਸੂਬੇ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੀਆਂ ਪਾਰਟੀ ਪ੍ਰਤੀ ਮਿਹਨਤੀ ਸੇਵਾਵਾਂ ਨੂੰ ਵੇਖਦਿਆਂ ਕਾਂਗਰਸ ਹਾਈਕਮਾਂਡ ਵਲੋਂ ਮੁੜ ਸੂਬੇ ਦੀ ਪ੍ਰਧਾਨਗੀ ਸੌਂਪਣਾ ਬਹੁਤ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਹਮੇਸ਼ਾ ਹੀ ਅੱਗੇ ਹੋ ਕੇ ਵਰਕਰਾਂ ਨੂੰ ਹੌਂਸਲਾ ਦਿੱਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਵੱਡੇ ਮਜ਼ਬੂਤ ਬਦਲ ਵਜੋਂ ਉਭਰੀ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਬਹੁਤ ਸੁਲਝੇ ਹੋਏ ਨੇਤਾ ਹਨ, ਜੋ ਸਭ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੇ ਮੁੜ ਪ੍ਰਧਾਨ ਬਣਨ ਨਾਲ ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਵੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦਾ ਆਲਮ ਹੈ। ਉਨ੍ਹਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਧਾਈ ਦਿੰਦਿਆਂ ਸ੍ਰੀ ਰਾਹੁਲ ਗਾਂਧੀ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਭੀਖੀ ਦੇ ਸਰਕਾਰੀ ਹਸਪਤਾਲ ਦੀ ਕਰੀਬ 47 ਸਾਲ ਪੁਰਾਣੀ ਇਮਾਰਤ ਐਲਾਨੀ ਅਸੁਰੱਖਿਅਤ ਅਗਲੀ ਖ਼ਬਰ ਬਾਬਾ ਨਾਮਦੇਵ ਲੰਗਰ ਵੈਲਫੇਅਰ ਐਂਡ ਯੂਥ ਸਪੋਰਟਸ ਸੁਸਾਇਟੀ ਦੇ ਅਹੁਦੇਦਾਰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।