30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸੀ.ਆਈ.ਏ. ਸਟਾਫ਼ ਵਲੋਂ 1 ਕਿੱਲੋ 250 ਗ੍ਰਾਮ ਅਫ਼ੀਮ ਸਮੇਤ ਕਾਬੂ

ਅਜੀਤ ਡੈਸਕ 08-07-2026
ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਅਭਿਮਨਿਊ ਰਾਣਾ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸੀ.ਆਈ.ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਨੇ 1 ਕਿੱਲੋ 250 ਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ’ਚ ਮਹੱਤਵਪੂਰਨ ਸਫ਼ਲਤਾ ਹਾਸਿਲ ਕੀਤੀ ਹੈ। ਐੱਸ.ਐੱਸ.ਪੀ. ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਤੇ ਰਸ਼ਪਾਲ ਸਿੰਘ ਡੀ.ਐੱਸ.ਪੀ. (ਡੀ) ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਕੋਟਕਪੂਰਾ ਰੋਡ ’ਤੇ ਪਿੰਡ ਵੜਿੰਗ ਨੇੜੇ ਟੋਲ ਪਲਾਜ਼ਾ ਕੋਲ ਮੌਜੂਦ ਸੀ। ਇਸ ਦੌਰਾਨ ਚੈਕਿੰਗ ਦੌਰਾਨ ਇਕ ਸ਼ੱਕੀ ਨੌਜਵਾਨ ਤੋਂ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂਅ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਗੰਡੀਵਿੰਡ ਤਹਿਸੀਲ ਪੱਟੀ ਜ਼ਿਲ੍ਹਾ ਤਰਨਤਾਰਨ ਦੱਸਿਆ। ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਲੈਣ ’ਤੇ ਉਸ ਦੇ ਬੈਗ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫਿਆਂ ਵਿਚ ਰੱਖੀ 1 ਕਿੱਲੋ 250 ਗ੍ਰਾਮ ਅਫੀਮ ਬਰਾਮਦ ਹੋਈ। ਇਸ ਸੰਬੰਧੀ ਥਾਣਾ ਬਰੀਵਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਾਬੂ ਕੀਤੇ ਗਏ ਵਿਅਕਤੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ, ਤਾਂ ਜੋ ਇਸ ਮਾਮਲੇ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸਰਪੰਚ ਦੀ ਤਰਜ ’ਤੇ ਨੰਬਰਦਾਰ ਨੂੰ 10 ਹਜ਼ਾਰ ਰੁਪਏ ਮਹੀਨਾ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।