31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਤੇਜ਼ ਰਫ਼ਤਾਰ ਬਣਦੀ ਹੈ ਸੜਕੀ ਹਾਦਸਿਆਂ ਦਾ ਕਾਰਨ-ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ

ਅਜੀਤ ਡੈਸਕ 08-07-2026
ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਅਤੇ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ.) ਨੈਸ਼ਨਲ ਐਵਾਰਡੀ ਸੰਸਥਾ ਵਲੋਂ ਨੌਜਵਾਨਾਂ ਨੂੰ ਤੇਜ਼ ਰਫ਼ਤਾਰ ਵਿਚ ਵਾਹਨ ਨਾ ਚਲਾਉਣ ਲਈ ਜਾਗਰੂਕ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਸੁਖਦੇਵ ਸਿੰਘ ਅਤੇ ਪੰਜਾਬ ਰਾਜ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੇ ਮੈਂਬਰ ਜਸਪ੍ਰੀਤ ਸਿੰਘ ਛਾਬੜਾ ਹਾਜ਼ਰ ਸਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਤੇਜ਼ ਰਫ਼ਤਾਰ ਵਿਚ ਆਪਣਾ ਵਾਹਨ ਨਾ ਚਲਾਉਣ, ਕਿਉਂਕਿ ਅੰਕੜੇ ਦੱਸਦੇ ਹਨ ਕਿ ਤੇਜ਼ ਰਫ਼ਤਾਰ ਹੀ ਹਾਦਸਿਆਂ ਦਾ ਕਾਰਨ ਬਣਦੀ ਹੈ। ਇਸ ਦੌਰਾਨ ਏ.ਐੱਸ.ਆਈ. ਸਵਰਨ ਸਿੰਘ, ਮੰਗਲ ਸਿੰਘ ਹੌਲਦਾਰ, ਸੁਖਜਿੰਦਰ ਸਿੰਘ ਹੌਲਦਾਰ, ਜਸਵੰਤ ਸਿੰਘ ਹੌਲਦਾਰ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਮਾਨਸਾ ਜ਼ਿਲ੍ਹੇ ’ਚ 5 ਨਵੇਂ ਪੋਲਿੰਗ ਸਟੇਸ਼ਨਾਂ ਦਾ ਹੋਇਆ ਵਾਧਾ ਅਗਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਮਾਲਵਾ ਪੱਛਮੀ ਜ਼ੋਨ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।