25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਨੇ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਨੂੰ ਮੰਗ ਪੱਤਰ ਸੌਂਪਿਆ

ਅਜੀਤ ਡੈਸਕ 09-07-2026
ਮਲੋਟ, 8 ਜੁਲਾਈ (ਪਾਟਿਲ)-ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਵਲੋਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਦੇ ਐੱਸ.ਐੱਮ.ਓ. ਡਾ. ਰਜਿੰਦਰ ਕੁਮਾਰ ਨੂੰ ਮਰੀਜ਼ਾਂ ਨਾਲ ਸੰਬੰਧਿਤ ਸਮੱਸਿਆਵਾਂ ਬਾਰੇ ਇੱਕ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿਚ ਕਿਹਾ ਗਿਆ ਕਿ ਸਿਵਲ ਹਸਪਤਾਲ ਵਿਚ ਮਾਹਿਰ ਡਾਕਟਰਾਂ ਤੇ ਲੈਬ ਟੈੱਸਟਾਂ ਦੀ ਸਹੂਲਤ ਉਪਲਬਧ ਹੋਣ ਦੇ ਬਾਵਜੂਦ ਸੜਕ ਹਾਦਸਿਆਂ ਦੇ ਮਰੀਜ਼ਾਂ ਨੂੰ ਕਈ ਵਾਰ ਲੋੜੀਂਦੀ ਫਸਟ ਏਡ ਦਿੱਤੇ ਬਿਨਾਂ ਹੀ ਤੁਰੰਤ ਬਾਹਰਲੇ ਹਸਪਤਾਲਾਂ ਵਿਚ ਰੈਫ਼ਰ ਕਰ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਕੁਝ ਮੌਕਿਆਂ ’ਤੇ ਮਰੀਜ਼ਾਂ ਨਾਲ ਢੰਗ ਦਾ ਵਰਤਾਓ ਨਾ ਹੋਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆਈਆਂ ਹਨ। ਡਾ. ਸੁਖਦੇਵ ਸਿੰਘ ਗਿੱਲ ਤੇ ਸੰਸਥਾ ਦੇ ਅਹੁਦੇਦਾਰਾਂ ਨੇ ਮੰਗ ਕੀਤੀ ਕਿ ਕਿਸੇ ਵੀ ਮਰੀਜ਼ ਨੂੰ ਬਾਹਰ ਰੈਫ਼ਰ ਕਰਨ ਤੋਂ ਪਹਿਲਾਂ ਮਾਹਿਰ ਡਾਕਟਰ ਦੀ ਰਾਇ ਲਾਜ਼ਮੀ ਲਈ ਜਾਵੇ। ਮਰੀਜ਼ ਨੂੰ ਪਹਿਲਾਂ ਬਣਦੀ ਫਸਟ ਏਡ ਅਤੇ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਉਸ ਤੋਂ ਬਾਅਦ ਹੀ ਲੋੜ ਪੈਣ ’ਤੇ ਰੈਫ਼ਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਜ਼ਿਆਦਾਤਰ ਆਰਥਿਕ ਤੌਰ ’ਤੇ ਲੋੜਵੰਦ ਮਰੀਜ਼ ਇਲਾਜ ਲਈ ਆਉਂਦੇ ਹਨ, ਇਸ ਲਈ ਉਨ੍ਹਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ। ਡਾ. ਗਿੱਲ ਨੇ ਐੱਸ.ਐੱਮ.ਓ., ਡਾਕਟਰਾਂ ਤੇ ਸਮੂਹ ਸਟਾਫ਼ ਦੀ ਕਾਰਗੁਜ਼ਾਰੀ ਦੀ ਪ੍ਰਸੰਸਾ ਦੇ ਨਾਲ ਇਹ ਵੀ ਕਿਹਾ ਕਿ ਜੇਕਰ ਕੋਈ ਇਕ ਕਰਮਚਾਰੀ ਮਰੀਜ਼ਾਂ ਨਾਲ ਦੁਰਵਿਵਹਾਰ ਕਰਦਾ ਹੈ ਤਾਂ ਉਸ ਦਾ ਅਸਰ ਪੂਰੇ ਹਸਪਤਾਲ ਦੀ ਸਾਖ ’ਤੇ ਪੈਂਦਾ ਹੈ। ਇਸ ਮੌਕੇ ਪ੍ਰਧਾਨ ਸਵਰਨ ਸਿੰਘ, ਚੇਅਰਮੈਨ ਮਹਿਮਾ ਸਿੰਘ, ਜਨਰਲ ਸਕੱਤਰ ਹਰਭਜਨ ਸਿੰਘ, ਮੀਤ ਪ੍ਰਧਾਨ ਵਿਜੈ ਨਰੂਲਾ, ਜੋਬਨਜੋਤ ਸਿੰਘ, ਕੁਲਵੰਤ ਸਿੰਘ ਗਿੱਲ, ਸੁਖਨਪਾਲ ਸਿੰਘ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਗੈਰੀ ਵੜਿੰਗ ਸਮੇਤ ਸੀਨੀਅਰ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ਵਿਖੇ ਫ਼ਰੈਸ਼ਰਜ਼ ਪਾਰਟੀ ‘ਆਗਾਜ਼-ਏ-ਸਫ਼ਰ’ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।