24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਗਰ ਕੌਂਸਲ ਗਿੱਦੜਬਾਹਾ ਦੀ ਕਮੇਟੀ ਵਲੋਂ ਪਲੇਠੀ ਮੀਟਿੰਗ ਸ਼ਹਿਰ ਦੇ ਵਿਕਾਸ ਲਈ ਵਚਨਬੱਧਤਾ ਪ੍ਰਗਟਾਈ

ਅਜੀਤ ਡੈਸਕ 09-07-2026
ਗਿੱਦੜਬਾਹਾ, 8 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਨਗਰ ਕੌਂਸਲ ਗਿੱਦੜਬਾਹਾ ਦੇ ਪ੍ਰਧਾਨ ਵਕੀਲ ਗੌਰਵ ਜੈਨ ਚੀਨੂੰ ਦੀ ਅਗਵਾਈ ਪਲੇਠੀ ਮੀਟਿੰਗ ਕੀਤੀ ਗਈ। ਇਸ ਦੌਰਾਨ ਕੁਝ ਕੌਂਸਲਰਾਂ ਨੂੰ ਸਹੁੰ ਵੀ ਚੁਕਾਈ ਗਈ। ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਲਈ ਵਿਚਾਰਾਂ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਪ੍ਰਧਾਨ ਵਕੀਲ ਗੌਰਵ ਜੈਨ ਚੀਨੂੰ ਨੇ ਦੱਸਿਆ ਕਿ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਨਾਲ ਸ਼ਹਿਰ ਦੇ ਵਿਕਾਸ ਲਈ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਸਮੂਹ ਕੌਂਸਲਰਾਂ ਨਾਲ ਪਹਿਲੀ ਮੀਟਿੰਗ ਕੀਤੀ ਗਈ ਹੈ, ਜਿਸ ਵਿਚ ਸ਼ਹਿਰ ਦੇ ਕੁਝ ਮੁਹੱਲਿਆਂ ਦੀਆਂ ਗਲੀਆਂ ਨੂੰ ਪੱਕਾ ਕੀਤਾ ਜਾਵੇਗਾ। ਸ਼ਹਿਰ ਦੇ ਕੂੜੇ ਨੂੰ ਸੰਭਾਲਣ ਲਈ ਠੋਸ ਕਦਮ ਚੁੱਕੇ ਜਾਣਗੇ। ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸ੍ਰੀ ਜੈਨ ਨੇ ਦੱਸਿਆ ਕਿ ਸ਼ਹਿਰ ਵਿਚ ਸੀਵਰੇਜ ਦੀਆਂ ਪਾਈਪਾਂ ਪਾਉਣ ਤੋਂ ਇਲਾਵਾ ਸ਼ਹਿਰ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਨਵੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ। ਉਕਤ ਕਾਰਜ ਨੂੰ ਜਲਦੀ ਹੀ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਸੀਵਰੇਜ ਸੰਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਾਥ ਦੇਣ। ਈ.ਓ. ਸੁਨੀਲ ਦੱਤ ਵਰਮਾ ਨੇ ਦੱਸਿਆ ਕਿ ਨਵੇਂ ਚੁਣੇ ਗਏ ਕੌਂਸਲਰ ਲਗਨਪ੍ਰੀਤ ਸਿੰਘ ਲਾਲੀ ਮਾਨ, ਜਸਵੀਰ ਸਿੰਘ ਮਾਨ ਤੇ ਗੀਤਾਂਸ਼ੂ ਬੁੱਟਰ ਨੂੰ ਸਹੁੰ ਚੁਕਾਈ ਗਈ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਕਮੇਟੀ ਵਲੋਂ ਸ਼ਹਿਰ ਦੇ ਵਿਕਾਸ ਲਈ ਕੁਝ ਮਤੇ ਲਿਆਂਦੇ ਗਏ ਹਨ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਤਾਜ ਸਿੰਘ ਰੈਸਟੀ ਰੰਧਾਵਾ, ਮੀਤ ਪ੍ਰਧਾਨ ਧਰਮਿੰਦਰ ਕਰਾੜ, ਰਮੇਸ਼ ਕੁਮਾਰ ਫ਼ੌਜੀ, ਮਾਧੋਦਾਸ ਸਿੰਘ ਖ਼ਾਲਸਾ, ਮਹਾਂਵੀਰ ਸਿੰਘ, ਭਿੰਦਰ ਸਿੰਘ, ਜਸਮੀਨ ਕੌਰ, ਸਿਮਰਨਜੀਤ ਕੌਰ, ਸ਼ਿਵਾਨੀ, ਬਲਜੀਤ ਸਿੰਘ ਆਦਿ ਕੌਂਸਲਰ ਹਾਜ਼ਰ ਸਨ।
ਪਿਛਲੀ ਖ਼ਬਰ ਸਮੂਹਿਕ ਹਨੂੰਮਾਨ ਚਾਲਿਸਾ ਪਾਠਾਂ ਦੇ 51 ਮੰਗਲਵਾਰ ਸੰਪੂਰਨ ਹੋਣ ’ਤੇ ਸਤਿਸੰਗ ਕਰਵਾਇਆ ਅਗਲੀ ਖ਼ਬਰ 271ਵਾਂ ਅੱਖਾਂ ਦੀ ਜਾਂਚ ਤੇ ਕਲੀਨਿਕਲ ਲੈਬ ਟੈਸਟ ਸੰਬੰਧੀ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।