24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਰਿਸ਼ੀ ਮਾਡਲ ਸਕੂਲ ’ਚ ਵਣ ਮਹਾਂਉਤਸਵ ਮਨਾਇਆ

ਅਜੀਤ ਡੈਸਕ 09-07-2026
ਪੰਜਗਰਾਈਂ ਕਲਾਂ, 8 ਜੁਲਾਈ (ਸੁਖਮੰਦਰ ਸਿੰਘ ਬਰਾੜ)-ਵਿਦਿਆਰਥੀਆਂ ਅੰਦਰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਆਪਣੇ ਆਲ਼ੇ-ਦੁਆਲ਼ੇ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ਼ ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਦੇ ਕੈਂਪਸ ’ਚ ਪੌਦੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ। ਸਕੂਲ ਦੇ ‘ਈਕੋ ਕਲੱਬ ਅਤੇ ਸ਼ਹੀਦ ਊਧਮ ਸਿੰਘ ਹਾਊਸ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸਕੂਲ ਕੈਂਪਸ ਵਿਚ ਵੱਖ-ਵੱਖ ਥਾਵਾਂ ਦੇ ਛਾਂਦਾਰ, ਸਜਾਵਟੀ ਅਤੇ ਫ਼ਲਦਾਰ ਪੌਦੇ ਲਗਾਏ ਗਏ। ਪੌਦੇ ਲਗਾਉਣ ਦੀ ਰਸਮੀ ਸ਼ੁਰੂਆਤ ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਕੀਤੀ। ਉਨ੍ਹਾਂ ਮਨੁੱਖੀ ਜੀਵਨ ਵਿਚ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਗਲੋਬਲ ਵਾਰਮਿੰਗ ਦੇ ਵੱਧ ਰਹੇ ਪ੍ਰਭਾਵ ਨੂੰ ਘੱਟ ਕਰਨ ਲਈ ਵਿਦਿਆਰਥੀਆਂ ਨੂੰ ਆਪਣੇ ਘਰਾਂ ਅਤੇ ਆਲ਼ੇ-ਦੁਆਲ਼ੇ ’ਚ ਪੌਦੇ ਲਗਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੌਦਾ ਲਗਾ ਕੇ ਪੂਰਾ ਸਾਲ ਦੇਖਭਾਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲੀ ਪ੍ਰੀਖਿਆਵਾਂ ’ਚ ਵਿਸ਼ੇਸ਼ ਅੰਕ ਵੀ ਦਿੱਤੇ ਜਾਣਗੇ। ਇਸ ਮੌਕੇ ਪਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ, ਹਾਊਸ ਇੰਚਾਰਜ ਰੇਖਾ ਮੌਂਗਾ, ਈਕੋ ਕਲੱਬ ਦੇ ਇੰਚਾਰਜ ਅਕਾਸ਼ ਸਿੰਘ, ਸੰਦੀਪ ਵਰਮਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ 09-07-26 ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸੀ ਆਗੂਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।