03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਨਸ਼ਾ ਤਸਕਰੀ ਮਾਮਲੇ ’ਚ ਔਰਤ ਸਮੇਤ ਪੰਜ ਵਿਅਕਤੀ ਕਾਬੂ

ਅਜੀਤ ਡੈਸਕ 13-07-2026
ਫ਼ਰੀਦਕੋਟ, 12 ਜੁਲਾਈ (ਸਰਬਜੀਤ ਸਿੰਘ)–ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਿਨ੍ਹਾਂ ਵਿਚ ਔਰਤ ਵੀ ਸ਼ਾਮਿਲ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਸੀ.ਆਈ.ਏ.ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਵੀਂ ਦਾਣਾ ਮੰਡੀ ਫ਼ਰੀਦਕੋਟ ਮੌਜੂਦ ਸਨ ਤਾਂ ਆਈ-20 ਕਾਰ ਸਵਾਰ ਵਿਅਕਤੀਆਂ ਰਮਨਦੀਪ ਸਿੰਘ ਉਰਫ਼ ਰਮਨ ਪੁੱਤਰ ਤਰਸੇਮ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਗੁਰਿੰਦਰ ਸਿੰਘ ਵਾਸੀ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 515 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਅਤੇ 60,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿਚ ਇਕ ਹੋਰ ਵਿਅਕਤੀ ਪਲਵਿੰਦਰ ਸਿੰਘ ਉਰਫ਼ ਲਾਡੀ ਪੁੱਤਰ ਬੱਗਾ ਸਿੰਘ ਵਾਸੀ ਜ਼ਿਲ੍ਹਾ ਮੋਗਾ ਨੂੰ ਵੀ ਨਾਮਜਦ ਕੀਤਾ ਗਿਆ ਹੈ, ਜਿਸ ਨੂੰ ਵੀ ਗਿ੍ਰਫਤਾਰ ਕਰਕੇ ਉਸ ਪਾਸੋਂ ਵੀ 71 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਅਤੇ 400 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਹੀ ਹੌਲਦਾਰ ਪਰਵਿੰਦਰ ਸਿੰਘ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਕੀਤੀ ਜਾ ਰਹੀ ਸ਼ੱਕ ਪੁਰਸ਼ਾਂ ਸੰਬੰਧੀ ਗਸ਼ਤ ਦੌਰਾਨ ਨਵੀਂ ਦਾਣਾ ਮੰਡੀ ਫ਼ਰੀਦਕੋਟ ਤੋਂ ਹੀ ਸ਼ਮਿੰਦਰ ਸਿੰਘ ਉਰਫ਼ ਸ਼ੰਮੀ ਪੁੱਤਰ ਮਹਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਕਥਿਤ ਤੌਰ ’ਤੇ 4 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਦੇ ਗਿ੍ਰਫ਼ਤਾਰ ਕੀਤਾ ਗਿਆ ਹੈ ਅਤੇ ਕਥਿਤ ਦੋਸ਼ੀ ਖ਼ਿਲਾਫ਼ ਵੀ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਹੀ ਹੌਲਦਾਰ ਗੁਰਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਚੰਦਬਾਜਾ ਦੀ ਦਾਣਾ ਮੰਡੀ ਤੋਂ ਜਸਵੀਰ ਕੌਰ ਉਰਫ਼ ਜੱਸੀ ਪਤਨੀ ਕੁਲਵਿੰਦਰ ਸਿੰਘ ਵਾਸੀ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਕਥਿਤ ਤੌਰ ’ਤੇ 94 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਕਥਿਤ ਦੋਸ਼ਣ ਖਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਪੁਲਿਸ ਵਲੋਂ ਲੋਕਾਂ ਦੀ ਸੁਰੱਖਿਆ ਲਈ ਰੇਲਵੇ ਸਟੇਸ਼ਨਾਂ ਦੀ ਸਪੈਸ਼ਲ ਚੈਕਿੰਗ ਅਗਲੀ ਖ਼ਬਰ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਲਕਾ ਜੈਤੋ ਦੇ ਸਾਰੇ ਪਿੰਡਾਂ ’ਚ ਕੀਤੀਆਂ ਜਾਣਗੀਆਂ ਮੀਟਿੰਗਾਂ-ਢਿੱਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।