02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸੁਰਜੀਤ ਕੌਰ ਧਾਲੀਵਾਲ ਦੀ ਅੰਤਿਮ ਅਰਦਾਸ ’ਚ ਵੱਖ-ਵੱਖ ਸ਼ਖ਼ਸੀਅਤਾਂ ਸ਼ਾਮਿਲ

ਅਜੀਤ ਡੈਸਕ 13-07-2026
ਫ਼ਰੀਦਕੋਟ, 12 ਜੁਲਾਈ (ਜਸਵੰਤ ਸਿੰਘ ਪੁਰਬਾ)-ਇੰਜ. ਅਭੈਜੀਤ ਸਿੰਘ ਧਾਲੀਵਾਲ ਪੀ.ਏ.ਐਸ.- 1 ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਸੁਰਜੀਤ ਕੌਰ ਧਾਲੀਵਾਲ ਰਿਟਾ: ਜੁਆਇੰਟ ਡਾਇਰੈਕਟਰ ਪਲੈਨਿੰਗ ਵਿਭਾਗ ਪੰਜਾਬ ਧਰਮ ਪਤਨੀ ਸਵ: ਡਾ. ਦਲਜੀਤ ਸਿੰਘ ਧਾਲੀਵਾਲ ਰਿਟਾ: ਚੀਫ਼ ਐਗਰੀਕਲਚਰ ਅਫ਼ਸਰ ਦੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਵਿਖੇ ਹੋਈ। ਅੰਤਿਮ ਅਰਦਾਸ ਤੋਂ ਪਹਿਲਾਂ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਉਨ੍ਹਾਂ ਦੇ ਜੀਵਨ ਬਾਰੇ ਜਸਬੀਰ ਸਿੰਘ ਜੱਸੀ ਨੇ ਚਾਣਨਾ ਪਾਇਆ। ਧਾਲੀਵਾਲ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਾਈਸ ਚਾਂਸਲਰ ਡਾ. ਐਨ.ਐਸ. ਮੱਲੀ ਨੇ ਧਾਲੀਵਾਰ ਪਰਿਵਾਰ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸਰਦਾਰਨੀ ਸੁਰਜੀਤ ਕੌਰ ਧਾਲੀਵਾਲ ਦੀ ਸਪੁੱਤਰੀ ਹਰਮਨਦੀਪ ਕੌਰ ਸਿੱਧੂ, ਦਮਾਦ ਹਰਚਰਨਜੀਤ ਸਿੰਘ ਸਿੱਧੂ ਅਤੇ ਨੂੰਹ ਲੈਕ. ਰਜਿੰਦਰ ਕੌਰ ਸਮੇਤ ਉਨ੍ਹਾਂ ਦੇ ਰਿਸ਼ਤੇਦਾਰ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਪ੍ਰਿੰਸੀਪਲ ਦਲਬੀਰ ਸਿੰਘ, ਜਤਿੰਦਰਪਾਲ ਸਿੰਘ ਵੈਹਣੀਵਾਲ ਰਿਟਾ: ਵਧੀਕ ਜ਼ਿਲ੍ਹਾ ਸ਼ੈਸਨ ਜੱਜ, ਡਾ. ਕਰਮਜੀਤ ਸਿੰਘ ਗਿੱਲ ਜੁਆਇੰਟ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ, ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ, ਪ੍ਰਿੰਸੀਪਲ ਸੁਰੇਸ਼ ਅਰੋੜਾ, ਡਾ. ਕਰਨਬੀਰ ਸਿੰਘ ਗਿੱਲ, ਦਵਿੰਦਰ ਸਿੰਘ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਅਮਨਦੀਪ ਸਿੰਘ ਹੈਪੀ ਬਰਾੜ, ਇੰਜ. ਗੁਰਪ੍ਰੀਤ ਸਿੰਘ ਗਰੋਵਰ ਜੇ.ਈ., ਕਰਨਲ ਬਲਬੀਰ ਸਿੰਘ ਸਰਾਂ, ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਅਤੇ ਹੋਰ ਅਹੁਦੇਦਾਰ ਮਨੋਹਰ ਸਿੰਘ ਧੁੰਨਾ ਸੇਵਾ ਮੁਕਤ ਡੀ.ਪੀ.ਆਰ.ਓ ਨੇ ਐਸੋਸੀਏਸ਼ਨ ਵਲੋਂ ਉਨ੍ਹਾਂ ਦੇ ਸਪੁੱਤਰ ਅਭੈਜੀਤ ਸਿੰਘ ਨੂੰ ਮਾਣ ਪੱਤਰ ਦਿੱਤਾ।
ਪਿਛਲੀ ਖ਼ਬਰ ਛੋਟੀਆਂ ਮੌਸਮੀ ਤਬਦੀਲੀਆਂ ਹੀ ਪੌਣ ਪਾਣੀ ਸੰਕਟ ਨਹੀਂ-ਪ੍ਰੋ. ਬਰਾੜ ਖੇਤੀ ਵਿਰਾਸਤ ਮਿਸ਼ਨ ਨੇ ‘ਲੂ ਦੇ ਕਹਿਰ’ ਬਾਰੇ ਵਖਿਆਨ... ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਤੁਲਸੀ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।