02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮਦਨ ਲਾਲ ਗੋਇਲ ਨੇ ਆਪਣੇ ਜਨਮ ਦਿਨ ’ਤੇ ਸਕੂਲਾਂ ਦੇ ਸਟਾਫ਼ ਨੂੰ ਪਾਰਟੀ ਦਿੱਤੀ

ਅਜੀਤ ਡੈਸਕ 13-07-2026
ਜੈਤੋ, 12 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਸਰਸਵਤੀ ਕੰਨਿਆ ਮਹਾਂਵਿਦਿਆਲਿਆ ਸੁਸਾਇਟੀ ਦੇ ਸਕੱਤਰ ਸ੍ਰੀ ਮਦਨ ਲਾਲ ਗੋਇਲ ਨੇ ਆਪਣੇ 83ਵੇਂ ਜਨਮ ਦਿਨ ਮੌਕੇ ਤਿੰਨੋਂ ਸੰਸਥਾਵਾਂ (ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਸਰਸਵਤੀ ਜੀਨੀਅਸ ਸਕੂਲ ਅਤੇ ਸਰਸਵਤੀ ਪਲੇਅ ਵੇ ਸਕੂਲ) ਦੇ ਸਟਾਫ਼ ਅਤੇ ਸਮੂਹ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੂੰ ਪਾਰਟੀ ਦਿੱਤੀ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਪਵਨ ਕੁਮਾਰ ਗੋਇਲ, ਮੀਤ ਪ੍ਰਧਾਨ ਰਮੇਸ਼ ਵਰਮਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਖਜ਼ਾਨਚੀ ਅਨਿਲ ਬਾਂਸਲ, ਸਿੱਖਿਆ ਸੰਮਤੀ ਦੇ ਚੇਅਰਮੈਨ ਸੁਖਵਿੰਦਰ ਗਰਗ, ਸਾਲਸੀ ਬੋਰਡ ਦੇ ਚੇਅਰਮੈਨ ਪ੍ਰਸ਼ੋਤਮ ਸਿੰਗਲਾ, ਸਾਲਸੀ ਬੋਰਡ ਦੇ ਮੈਂਬਰ ਜਿੰਦਰਪਾਲ ਬਾਂਸਲ, ਮੈਂਬਰ ਸਤਪਾਲ ਗਰਗ ਅਤੇ ਸਾਹਿਲ ਮਿੱਤਲ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਪਹੁੰਚੇ। ਇਸ ਤੋਂ ਇਲਾਵਾ ਸਰਸਵਤੀ ਜੀਨੀਅਸ ਸਕੂਲ ਦੇ ਪਿ੍ਰੰਸੀਪਲ ਗਗਨਦੀਪ ਕੌਰ, ਸਰਸਵਤੀ ਪਲੇਅ ਵੇ ਜੈਤੋ ਦੇ ਪਿ੍ਰੰਸੀਪਲ ਵਨੀਤਾ ਮਿੱਤਲ ਅਤੇ ਅੰਕੁਰ ਮਿੱਤਲ ਵੀ ਮੌਜੂਦ ਸਨ। ਸਭ ਤੋਂ ਪਹਿਲਾਂ ਕੇਕ ਕਟਿੰਗ ਦੀ ਰਸਮ ਅਦਾ ਕੀਤੀ ਗਈ। ਉਪਰੰਤ ਮੌਜੂਦ ਅਹੁਦੇਦਾਰਾਂ, ਮੈਂਬਰਾਂ ਤੇ ਤਿੰਨੇ ਸਕੂਲਾਂ ਦੇ ਸਟਾਫ਼ ਵਲੋਂ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ, ਚੰਗੀ ਸਿਹਤ ਅਤੇ ਤੰਦਰੁਸਤੀ ਦੀ ਕਾਮਨਾ ਕੀਤੀ। ਸਰਸਵਤੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਕੇਸ਼ ਰੋਮਾਣਾ ਅਤੇ ਸਰਸਵਤੀ ਸੀਨੀਅਰ ਸੈਕੈਂਡਰੀ ਸਕੂਲ ਦੇ ਪਿ੍ਰੰਸੀਪਲ ਕੁਸਮ ਕਾਲੜਾ ਇਸ ਦੌਰਾਨ ਮੌਜੂਦ ਨਾ ਹੋਣ ਕਰਕੇ ਉਨ੍ਹਾਂ ਵਲੋਂ ਵੀਡੀਓ ਰਾਹੀਂ ਆਪਣੀਆਂ ਸ਼ੁਭਕਾਮਨਾਵਾਂ ਅਤੇ ਵਧਾਈ ਭੇਜੀਆਂ।
ਪਿਛਲੀ ਖ਼ਬਰ ਕਲੱਬ ਨੇ ਵਣ ਮਹਾਂਉਤਸਵ ਮਨਾਇਆ ਅਗਲੀ ਖ਼ਬਰ ਐਸ.ਆਈ.ਆਰ. ਵਿਸ਼ੇਸ਼ ਕੈਂਪ ਦੇ ਦੂਜੇ ਦਿਨ ਵੀ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।