02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਕਲੱਬ ਨੇ ਵਣ ਮਹਾਂਉਤਸਵ ਮਨਾਇਆ

ਅਜੀਤ ਡੈਸਕ 13-07-2026
ਕੋਟਕਪੂਰਾ, 12 ਜੁਲਾਈ (ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਕੋਟਕਪੂਰਾ ਵਲੋਂ ਪ੍ਰਧਾਨ ਨਰੇਸ਼ ਅਗਰਵਾਲ, ਜਨਰਲ ਸਕੱਤਰ ਵਿਪਨ ਗੁਪਤਾ ਅਤੇ ਪ੍ਰੋਜੈਕਟ ਚੇਅਰਮੈਨ ਆਰ.ਐਸ. ਰਾਣਾ ਦੀ ਅਗਵਾਈ ਹੇਠ ਸਥਾਨਕ ਫ਼ਰੀਦਕੋਟ ਰੋਡ ’ਤੇ ਬਣੇ ਡਿਵਾਈਡਰ ਉਪਰ ਪੌਦੇ ਲਗਾਏ ਗਏ। ਕਲੱਬ ਦੇ ਪੀ.ਆਰ.ਓ. ਐਡਵੋਕੇਟ ਵਿਨੋਦ ਬਾਂਸਲ ਨੇ ਦੱਸਿਆ ਕਿ ਲਾਇਨਜ਼ ਕਲੱਬ ਕੋਟਕਪੂਰਾ ਵਲੋਂ 2018 ਤੋਂ ਸਥਾਨਕ ਬੱਤੀਆਂ ਵਾਲੇ ਚੌਂਕ ਤੋਂ ਫ਼ਰੀਦਕੋਟ ਰੋਡ ’ਤੇ ਬਣੇ ਡਿਵਾਈਡਰ ਨੂੰ ਅਡਾਪਟ ਕੀਤਾ ਹੋਇਆ ਹੈ ਅਤੇ ਉਸ ਸਮੇਂ ਤੋਂ ਹੀ ਸੰਸਥਾ ਵਲੋਂ ਲਗਾਤਾਰ ਇਸਦੀ ਸਫ਼ਾਈ ਵੱਲ ਧਿਆਨ ਰੱਖਣ ਤੋਂ ਇਲਾਵਾ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਵੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਲਾਇਨਜ਼ ਕਲੱਬ ਕੋਟਕਪੂਰਾ ਦੀ ਟੀਮ ਵਲੋਂ ਵਾਤਾਵਰਨ ਦੀ ਸੰਭਾਲ ਦੇ ਉਦੇਸ਼ ਨਾਲ ਵਣ ਮਹਾਂਉਤਸਵ ਮਨਾਉਂਦੇ ਹੋਏ ਵੱਡੀ ਗਿਣਤੀ ਵਿਚ ਪੌਦੇ ਲਗਾਏ ਗਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਵੀ ਪ੍ਰਣ ਲਿਆ ਗਿਆ। ਉਕਤ ਬੁਲਾਰਿਆਂ ਨੇ ਦੱਸਿਆ ਕਿ ਕਲੱਬ ਵਲੋਂ ਸਮੇਂ-ਸਮੇਂ ’ਤੇ ਮਾਨਵਤਾ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਖਾਂ ਦੇ ਰੋਗਾਂ ਦਾ ਮੁਫ਼ਤ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਵਾਉਣਾ ਸੰਸਥਾ ਦਾ ਅਹਿਮ ਪ੍ਰੋਜੈਕਟ ਹੈ। ਇਸ ਮੌਕੇ ਰਵੀ ਗੋਇਲ, ਰਾਜ ਅਗਰਵਾਲ, ਨਰਿੰਦਰ ਅਗਰਵਾਲ, ਰਾਕੇਸ਼ ਅਸ਼ੋਕਾ, ਸੋਨੂੰ ਛਾਬੜਾ, ਸਾਹਿਲ ਗਰਗ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਅੰਡਰ-23 ਸਟੇਟ ਰੈਸਲਿੰਗ ਚੈਂਪੀਅਨਸ਼ਿਪ ’ਚ ਫ਼ਰੀਦਕੋਟ ਦੀਆਂ ਲੜਕੀਆਂ ਦੀ ਟੀਮ ਓਵਰਆਲ ਦੂਜਾ ਸਥਾਨ ਜਿੱਤਿਆ ਅਗਲੀ ਖ਼ਬਰ ਮਦਨ ਲਾਲ ਗੋਇਲ ਨੇ ਆਪਣੇ ਜਨਮ ਦਿਨ ’ਤੇ ਸਕੂਲਾਂ ਦੇ ਸਟਾਫ਼ ਨੂੰ ਪਾਰਟੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।