02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਥਾਣਾ ਸਦਰ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ

ਅਜੀਤ ਡੈਸਕ 13-07-2026
ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਥਾਣਾ ਸਦਰ ਟਿੱਬੀ ਸਾਹਿਬ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨਿਹਾਲ ਕੀਤਾ ਗਿਆ। ਉਪਰੰਤ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਪੰਜਾਬ ਪੁਲਿਸ ਵਿਭਾਗ ਵਲੋਂ ਧਾਰਮਿਕ ਸਮਾਗਮ ਕਰਵਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਵਿਧਾਇਕ ਕਾਕਾ ਬਰਾੜ ਵਲੋਂ ਗ੍ਰੰਥੀ ਸਿੰਘ, ਰਾਗੀ ਸਿੰਘਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਵਿਧਾਇਕ ਕਾਕਾ ਬਰਾੜ, ਕੌਂਸਲਰ ਵਿੱਕੀ ਕੁਮਾਰ ਅਤੇ ਕੌਂਸਲਰ ਸੁਖਜਿੰਦਰ ਸਿੰਘ ਬਬਲੂ ਬਰਾੜ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਚਨ ਸਿੰਘ ਡੀ.ਐਸ.ਪੀ., ਰਵਿੰਦਰ ਕੌਰ ਬਰਾੜ ਐਸ.ਐਚ.ਓ. ਥਾਣਾ ਸਿਟੀ, ਹਰਪ੍ਰੀਤ ਸਿੰਘ ਐਸ.ਐਚ.ਓ. ਥਾਣਾ ਸਦਰ ਸਮੇਤ ਹੋਰ ਅਧਿਕਾਰੀ, ਕਰਮਚਾਰੀ ਅਤੇ ਥਾਣਾ ਸਦਰ ਦੇ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਅਨੁਭਵੀ ਸਿੱਖਿਆ ’ਤੇ ਸੈਸ਼ਨ ਕਰਵਾਇਆ ਅਗਲੀ ਖ਼ਬਰ ਅੰਡਰ-23 ਸਟੇਟ ਰੈਸਲਿੰਗ ਚੈਂਪੀਅਨਸ਼ਿਪ ’ਚ ਫ਼ਰੀਦਕੋਟ ਦੀਆਂ ਲੜਕੀਆਂ ਦੀ ਟੀਮ ਓਵਰਆਲ ਦੂਜਾ ਸਥਾਨ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।