02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ

ਅਜੀਤ ਡੈਸਕ 13-07-2026
ਸ੍ਰੀ ਮੁਕਤਸਰ ਸਾਹਿਬ, 12 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅੱਜ ਜ਼ਿਲ੍ਹੇ ਦੀਆਂ ਸਮੂਹ ਸਬ-ਡਵੀਜ਼ਨਾਂ ਵਿਖੇ ਵਿਸ਼ੇਸ਼ ‘ਸ਼ਿਕਾਇਤ ਨਿਵਾਰਨ ਕੈਂਪ’ ਲਗਾਏ ਗਏ। ਇਹ ਸਾਰੇ ਸ਼ਿਕਾਇਤ ਨਿਵਾਰਨ ਕੈਂਪ ਸਵੇਰੇ 9 ਵਜੇ ਤੋਂ ਸ਼ਾਮ ਤੱਕ ਲਗਾਤਾਰ ਚਲਾਏ ਗਏ, ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਤੇ ਪੁਲਿਸ ਦਫ਼ਤਰਾਂ ਨਾਲ ਸਬੰਧਿਤ ਲੋਕਾਂ ਦੀਆਂ ਚੱਲ ਰਹੀਆਂ ਸ਼ਿਕਾਇਤਾਂ, ਮਸਲੇ ਅਤੇ ਨਿੱਜੀ ਪ੍ਰੇਸ਼ਾਨੀਆਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਗਿਆ। ਸ਼ਿਕਾਇਤਕਰਤਾ ਨੂੰ ਕੈਂਪ ਸਥਾਨਾਂ ’ਤੇ ਸੱਦ ਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ, ਤਾਂ ਜੋ ਹਰ ਮਾਮਲੇ ਦੀ ਪੂਰੀ ਜਾਂਚ ਕਰਕੇ ਇਨਸਾਫ਼ਯੋਗ ਅਤੇ ਕਾਨੂੰਨ ਅਨੁਸਾਰ ਹੱਲ ਯਕੀਨੀ ਬਣਾਇਆ ਜਾ ਸਕੇ। ਸ਼ਿਕਾਇਤ ਨਿਵਾਰਨ ਕੈਂਪ ਦੀ ਸਮੂਹ ਕਾਰਵਾਈ ਹਰਕਮਲ ਕੌਰ ਐਸ.ਪੀ. (ਹੈੱਡਕੁਆਰਟਰ) ਦੀ ਦੇਖ-ਰੇਖ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨ ਅੰਦਰ ਬਹੁਤ ਹੀ ਵਿਵਸਥਿਤ ਢੰਗ ਨਾਲ ਚਲਾਈ ਗਈ। ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਅਤੇ ਨਿਰਪੱਖ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪਿਛਲੀ ਖ਼ਬਰ ਛੁੱਟੀ ਵਾਲੇ ਦਿਨ ਕਸਬੇ ਦੇ ਪਿੰਡਾਂ ’ਚ ਐੱਸ. ਆਈ. ਆਰ. ਕੈਂਪ ਦੌਰਾਨ ਵੋਟਰਾਂ ਦੀ ਭਾਰੀ ਆਮਦ ਅਗਲੀ ਖ਼ਬਰ ਹਰਗੁਣ ਕੌਰ ਨੈਸ਼ਨਲ ਪੱਧਰੀ ਮੁਕਾਬਲਿਆਂ ’ਚ ਗੋਲਡ ਮੈਡਲ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।