03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸਪੀਕਰ ਸੰਧਵਾਂ ਵਲੋਂ ਕੋਟਕਪੂਰਾ ਵਿਖੇ ਡੇਂਗੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ

ਅਜੀਤ ਡੈਸਕ 14-07-2026

ਕੋਟਕਪੂਰਾ, 13 ਜੁਲਾਈ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਤੋਂ ਸਮੂਹ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਡੇਂਗੂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਅਤੇ ਰੋਕਥਾਮ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਕੁਲਾਤਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਪਿਛਲੇ ਸਾਲਾਂ ਵਾਂਗ ਇਸ ਵਾਰ ਕੋਟਕਪੂਰਾ ਵਿਚ ਡੇਂਗੂ ਅਤੇ ਚਿਕਨਗੁਨੀਆ ਦਾ ਪ੍ਰਕੋਪ ਨਾ ਫੈਲੇ। ਇਸ ਲਈ ਬਿਮਾਰੀ ਫੈਲਣ ਤੋਂ ਪਹਿਲਾਂ ਹੀ ਪ੍ਰਭਾਵਿਤ ਹੋ ਸਕਣ ਵਾਲੇ ਖੇਤਰਾਂ ਦੀ ਪਛਾਣ ਕਰਕੇ ਡੇਂਗੂ ਦੇ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨਗੀਆਂ ਅਤੇ ਸਰਵੇ ਰਾਹੀਂ ਉਨ੍ਹਾਂ ਥਾਵਾਂ ਦੀ ਪਹਿਚਾਣ ਕਰਨਗੀਆਂ, ਜਿੱਥੇ ਡੇਂਗੂ ਫ਼ੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦੀ ਸੰਭਾਵਨਾ ਹੈ। ਅਜਿਹੀਆਂ ਥਾਵਾਂ ’ਤੇ ਤੁਰੰਤ ਲਾਰਵਾ ਨਸ਼ਟ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਸੰਧਵਾਂ ਨੇ ਕੋਟਕਪੂਰਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੀਆਂ ਛੱਤਾਂ, ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ ਅਤੇ ਹੋਰ ਬਰਤਨਾਂ ਵਿਚ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਕੂਲਰਾਂ ਦਾ ਪਾਣੀ ਸਮੇਂ-ਸਮੇਂ ’ਤੇ ਬਦਲਦੇ ਰਹਿਣ। ਉਨ੍ਹਾਂ ਕਿਹਾ ਕਿ ਨਾਲੀਆਂ ਜਾਂ ਹੋਰ ਜਨਤਕ ਥਾਵਾਂ ’ਤੇ ਜੇਕਰ ਪਾਣੀ ਖੜ੍ਹਾ ਹੋਵੇ ਤਾਂ ਇਸ ਸਬੰਧੀ ਤੁਰੰਤ ਨਗਰ ਕੌਂਸਲ ਜਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਐਸ.ਐਮ.ਓ ਡਾ. ਹਰਿੰਦਰ ਗਾਂਧੀ ਤੋਂ ਇਲਾਵਾ ਸਿਵਲ ਹਸਪਤਾਲ ਕੋਟਕਪੂਰਾ ਦੇ ਡਾਕਟਰ, ਸਿਹਤ ਵਿਭਾਗ ਦੇ ਅਧਿਕਾਰੀ, ਮਲਟੀਪਰਪਜ ਹੈਲਥ ਵਰਕਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਪਿਛਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾ... ਅਗਲੀ ਖ਼ਬਰ ਡੀ.ਏ.ਵੀ. ਸਕੂਲ ਦੇ ਵਿਦਿਆਰਥੀ ਹਿਤੇਸ਼ ਕੁਮਾਰ ਨੇ ਕੀਤੀ ਵਿੱਦਿਅਕ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।