03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸ਼੍ਰੋਮਣੀ ਅਕਾਲੀ ਦੇ ਯੂਥ ਵਿੰਗ ਵਲੋਂ ਪਿੰਡਾਂ ’ਚ ਪਾਰਟੀ ਨੂੂੰ ਮਜ਼ਬੂਤ ਕਰਨ ਲਈ ਕਮੇਟੀਆਂ ਬਣਾਉਣ ਦਾ ਸਿਲਸਿਲਾ ਸ਼ੁਰੂ

ਅਜੀਤ ਡੈਸਕ 14-07-2026

ਗਿੱਦੜਬਾਹਾ, 13 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਵਿੰਗ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਮੇਟੀਆਂ ਗਠਨ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਨੌਜਵਾਨਾਂ ਨੇ ਹਿੱਸਾ ਲਿਆ। ਪਿੰਡ ਥਰਾਜਵਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਹਲਕਾ ਪ੍ਰਧਾਨ ਜਗਮੀਤ ਸਿੰਘ ਚਹਿਲ ਖੁੱਡੀਆਂ ਦੀ ਅਗਵਾਈ ਵਿਚ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ। ਸ. ਚਹਿਲ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੁਆਰਾ ਆਪਣੀ ਸਰਕਾਰ ਦੌਰਾਨ ਕੀਤੇ ਗਏ ਕੰਮਾਂ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਕੀਤੇ ਜਾ ਰਹੇ ਗੁੰਮਰਾਹਕੁੰਨ ਤੇ ਬੇਬੁਨਿਆਦ ਪ੍ਰਚਾਰ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇ। ਇਸ ਮੌਕੇ ਐੱਸ.ਸੀ. ਵਿੰਗ ਦੇ ਆਗੂ ਭਗਤਾ ਸਿੰਘ ਅਤੇ ਬੀ.ਸੀ. ਵਿੰਗ ਦੇ ਆਗੂ ਮੰਗਾ ਰਾਮ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਢੇ ਚਾਰ ਸਾਲ ਬੀਤ ਜਾਣ ਉਪਰੰਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਰਕੇ ਵੋਟਰਾਂ ਨੂੰ ਭਰਮਾਉਣ ਲਈ ਔਰਤਾਂ ਦੇ ਖਾਤਿਆਂ ਵਿਚ ਰਾਸ਼ੀ ਪਾ ਕੇ ਧੋਖਾ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਵਾਸੀ ਭਲੀ-ਭਾਂਤ ਸਮਝਦੇ ਹਨ। ਇਸ ਮੌਕੇ ਖੁਸ਼ਵੀਰ ਸਿੰਘ ਔਲਖ ਨੇ ਆਏ ਹੋਏ ਆਗੂਆਂ ਨੂੰ ਜੀ ਆਇਆ ਕਿਹਾ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਜੀਤ ਸਿੰਘ ਸਮਾਜੀ, ਗੁਰਜੀਤ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਗੁਰਸ਼ਰਨ ਸਿੰਘ ਸਮਾਜੀ, ਕੁਲਵਿੰਦਰ ਸਿੰਘ ਵਿੱਕੀ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਸਿੱਧੂ, ਹਰਚਰਨ ਸਿੰਘ ਸਰਾਂ, ਜਸਦੇਵ ਸਿੰਘ ਸਮਾਜੀ, ਬਲਵਿੰਦਰ ਸਿੰਘ ਸਾਬਕਾ ਪੰਚ, ਨਾਇਬ ਸਿੰਘ ਔਲਖ, ਅਮਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਆਦਿ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ‘ਰੁੱਖ-ਬੂਟਾ ਬੈਂਕ’ ਮੁਹਿੰਮ ਤਹਿਤ ਸਮਾਰਟ ਸਕੂਲ ’ਚ 75 ਬੂਟੇ ਲਗਾਏ ਅਗਲੀ ਖ਼ਬਰ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਵੱਡੀ ਸਕਰੀਨ ’ਤੇ ‘ਸਤਲੁਜ’ ਫ਼ਿਲਮ ਵਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।