03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਲਾਕ ਪੱਧਰੀ ਅਹੁਦੇਦਾਰਾਂ ਨਾਲ ਸਮੀਖਿਆ ਮੀਟਿੰਗ

ਅਜੀਤ ਡੈਸਕ 15-07-2026
ਫ਼ਰੀਦਕੋਟ, 14 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਖੇ ਬਲਾਕ ਪੱਧਰੀ ਅਹੁਦੇਦਾਰਾਂ ਨਾਲ ਸਮੀਖਿਆ ਮੀਟਿੰਗ ਸਟੇਟ ਆਬਜ਼ਰਵਰ ਨਸ਼ਾ ਮੁਕਤੀ ਮੋਰਚਾ ਆਸ਼ੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਜਦਕਿ ਇਸ ਵਿਚ ਚੇਅਰਮੈਨ ਨਗਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ, ਹਲਕਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨਾਲ ਮੁਹਿੰਮ ਦੀ ਮੌਜੂਦਾ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਸਮੇਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਚਰਚਾ ਕੀਤੀ ਗਈ। ਸਟੇਟ ਆਬਜ਼ਰਵਰ ਆਸ਼ੀਸ਼ ਕੁਮਾਰ ਨੇ ਮੁਹਿੰਮ ਨਾਲ ਜੁੜੇ ਸਾਰੇ ਕੋਆਰਡੀਨੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ ਦੇ ਯਤਨਾਂ ਵਿਚ ਸਰਗਰਮ ਭੂਮਿਕਾ ਨਿਭਾਉਣ। ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦੇਣਾ ਸਮੇਂ ਦੀ ਲੋੜ ਹੈ ਅਤੇ ਇਸ ਵਿਚ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਪ੍ਰੋ. ਗੁਰਸੇਵਕ ਸਿੰਘ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਫ਼ਰੀਦਕੋਟ, ਹਲਕਾ ਫ਼ਰੀਦਕੋਟ ਦੇ ਕੋਆਰਡੀਨੇਟਰ ਉੱਤਮ ਸਿੰਘ, ਸਹਾਇਕ ਕੋਆਰਡੀਨੇਟਰ ਗੁਰਦਾਸ ਸਿੰਘ, ਰਵਦੀਪ ਬਰਾੜ, ਹਲਕਾ ਕੋਟਕਪੂਰਾ ਦੇ ਕੋਆਰਡੀਨੇਟਰ ਰਾਜਪਾਲ ਸਿੰਘ, ਸਹਾਇਕ ਕੋਆਰਡੀਨੇਟਰ ਰਣਜੀਤ ਸਿੰਘ, ਜੈਤੋ ਦੇ ਕੋਆਰਡੀਨੇਟਰ ਨਰਿੰਦਰਪਾਲ ਸਿੰਘ, ਸਹਾਇਕ ਕੋਆਰਡੀਨੇਟਰ ਜਸਪਾਲ ਸਿੰਘ ਰੋੜੀਕਪੂਰਾ, ਗੁਰਤੇਜ ਸਿੰਘ ਬਰਾੜ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਤੋਂ ਇਲਾਵਾ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਕੰਨਿਆ ਸਕੂਲ ਕੋਟਕਪੂਰਾ ਵਿਖੇ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਅਗਲੀ ਖ਼ਬਰ ਤਿੰਨ ਧਾਰਮਿਕ ਸਥਾਨਾਂ ਨੂੰ ਜੋੜਨ ਵਾਲੇ ਰਸਤੇ ਦੀ ਹਾਲਤ ’ਚ ਸੁਧਾਰ ਹੋਣ ਦੀ ਬਜਾਏ ਦਿਨੋ-ਦਿਨ ਵਿਗੜ ਰਹੀ ਹੈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।