03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਫ਼ੇਬਲ ਪਬਲਿਕ ਸਕੂਲ ’ਚ ਵਿਦਿਆਰਥੀਆਂ ਨੇ ਲਗਾਏ ਬੂਟੇ

ਅਜੀਤ ਡੈਸਕ 15-07-2026
ਕੋਟਕਪੂਰਾ,14 ਜੁਲਾਈ (ਮੋਹਰ ਸਿੰਘ ਗਿੱਲ)-ਵਣ ਮਹਾਂਉਤਸਵ ਮਨਾਉਂਦੇ ਹੋਏ ਫੇਬਲ ਪਬਲਿਕ ਸਕੂਲ ਕੋਟਕਪੂਰਾ ਵਿਖੇ ਬੱਚਿਆਂ ਨੇ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀ ਆਪਣੇ ਘਰਾਂ ਤੋਂ ਪੌਦੇ ਲੈ ਕੇ ਆਏ ਅਤੇ ਸਕੂਲ ਦੇ ਬਗੀਚੇ ਵਿਚ ਉਨ੍ਹਾਂ ਨੂੰ ਲਗਾਇਆ ਗਿਆ। ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨੂੰ ਵੀ ਵਣ ਮਹਾਂਉਤਸਵ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਹਰ ਵਿਅਕਤੀ ਨੂੰ ਘੱਟੋ-ਘੱਟ ਇਕ ਪੌਦਾ ਲਗਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪਿ੍ਰੰਸੀਪਲ ਸ਼ਵਿੰਦਰ ਸੇਠੀ ਨੇ ਵਿਦਿਆਰਥੀਆਂ ਨੂੰ ਰੁੱਖਾਂ ਅਤੇ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ ਕਰਨੀ ਸਾਡੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਭ ਨੂੰ ਹਰਿਆਵਲੀ ਵਧਾਉਣ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਜੰਗਲਾਤ ਉਤਸਵ ਮਨਾਉਣ ਲਈ ਨਾਟਕ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨਾਂ ਤੇ ਜਨਰਲ ਸਕੱਤਰਾਂ ਦੀ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।