06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕਾਲੋਨੀ ਦੀਆਂ ਸਮੱਸਿਆਵਾਂ ਸੰਬੰਧੀ ਕਮੇਟੀ ਮੈਂਬਰ ਡਿਪਟੀ ਕਮਿਸ਼ਨਰ ਨੂੰ ਮਿਲੇ

ਅਜੀਤ ਡੈਸਕ 16-07-2026
ਫ਼ਰੀਦਕੋਟ, 15 ਜੁਲਾਈ (ਜਸਵੰਤ ਸਿੰਘ ਪੁਰਬਾ)-ਦੀ ਗੁਰੂ ਨਾਨਕ ਦੇਵ ਕੋਆਪ੍ਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਲਿਮਟਿਡ ਫ਼ਰੀਦਕੋਟ ਗੁਰੂ ਨਾਨਕ ਕਾਲੋਨੀ ਦੀ ਪ੍ਰਬੰਧਕੀ ਕਮੇਟੀ ਦੀ ਇਕ ਮੀਟਿੰਗ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਫ਼ਰੀਦਕੋਟ ਨਾਲ ਕਾਲੋਨੀ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਉਣ ਸਬੰਧੀ ਹੋਈ। ਇਸ ਮੀਟਿੰਗ ਵਿਚ ਗੁਰੂ ਨਾਨਕ ਕਾਲੋਨੀ ਫ਼ਰੀਦਕੋਟ ਵਿਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦੀ ਸਮੱਸਿਆ ਸਾਦਿਕ ਚੌਕ ਤੋਂ ਗੁਰੂ ਗੋਬਿੰਦ ਸਿੰਘ ਹਸਪਤਾਲ ਫ਼ਰੀਦਕੋਟ ਤੱਕ ਮੇਨ ਰੋਡ ’ਤੇ ਤੰਬਾਕੂ ਸਿਗਰਟਾਂ ਵੇਚਣ, ਕਾਲੋਨੀ ਦਾ ਕੂੜਾ-ਕਰਕਟ ਚੁੱਕਣ ਆਦਿ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਡਿਪਟੀ ਕਮਿਸ਼ਨਰ ਵਲੋਂ ਇਹ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਪ੍ਰਬੰਧਕੀ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ’ਚ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਸਰਬਨ ਸਿੰਘ ਗਿੱਲ, ਨਰਿੰਦਰ ਪਾਲ ਸਿੰਘ ਪ੍ਰਧਾਨ, ਰਣਧੀਰ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ, ਲਖਵਿੰਦਰ ਸਿੰਘ ਸੇਖੋਂ ਮੀਤ ਪ੍ਰਧਾਨ, ਹਰਭਜਨ ਸਿੰਘ ਸਕੱਤਰ, ਡਾ. ਵਿਸ਼ਵਦੀਪ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਬਲਤੇਜ ਸਿੰਘ ਮੁੱਖ ਸਲਾਹਕਾਰ ਅਤੇ ਰਿਸ਼ੂ ਜੈਨ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੀਕਾ ਰੋਮਾਣਾ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ’ਚ ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।