06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮਲੋਟ ਵਿਖੇ ਰੇਲਵੇ ਲਾਈਨ ਨੇੜੇ ਲੱਗੀ ਅੱਗ ਫਾਇਰ ਬ੍ਰਿਗੇਡ ਦੀ ਮੁਸਤੈਦੀ ਨਾਲ ਵੱਡਾ ਹਾਦਸਾ ਟਲਿਆ

ਅਜੀਤ ਡੈਸਕ 16-07-2026
ਮਲੋਟ, 15 ਜੁਲਾਈ (ਪਾਟਿਲ)-ਮਲੋਟ ਦੇ ਰੇਲਵੇ ਲਾਈਨ ਨੇੜੇ ਸਥਿਤ ਸ਼ਿਵਪੁਰੀ ਇਲਾਕੇ ਵਿਚ ਅੱਜ ਅਚਾਨਕ ਅੱਗ ਲੱਗ ਗਈ, ਜੋ ਤੇਜ਼ੀ ਨਾਲ ਫ਼ੈਲਦੀ ਹੋਈ ਸ਼ਿਵਪੁਰੀ ਦੀ ਇਮਾਰਤ ਵੱਲ ਵਧਣ ਲੱਗੀ। ਸੂਚਨਾ ਮਿਲਦੇ ਹੀ ਫਾਇਰ ਅਫ਼ਸਰ ਹਰਜੀਤ ਸਿੰਘ ਦੀ ਅਗਵਾਈ ਹੇਠ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ। ਅੱਗ ਸ਼ਿਵਪੁਰੀ ਵਿਖੇ ਪਈਆਂ ਲੱਕੜਾਂ ਤੱਕ ਵੀ ਪਹੁੰਚ ਗਈ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਫਾਇਰ ਬ੍ਰਿਗੇਡ ਵਲੋਂ ਇੱਕ ਹੋਰ ਗੱਡੀ ਮੌਕੇ ’ਤੇ ਭੇਜੀ ਗਈ, ਜਿਸ ਦੀ ਮਦਦ ਨਾਲ ਅੱਗ ਨੂੰ ਪੂਰੀ ਤਰ੍ਹਾਂ ਬੁਝਾ ਦਿੱਤਾ ਗਿਆ। ਟੀਮ ਦੀ ਮੁਸਤੈਦੀ ਸਦਕਾ ਆਸਪਾਸ ਦੇ ਇਲਾਕੇ ਨੂੰ ਵੀ ਕਿਸੇ ਵੱਡੇ ਨੁਕਸਾਨ ਤੋਂ ਬਚਾ ਲਿਆ ਗਿਆ। ਫਾਇਰ ਅਫ਼ਸਰ ਹਰਜੀਤ ਸਿੰਘ ਨੇ ਦੱਸਿਆ ਕਿ ਅੱਗ ਕਾਫ਼ੀ ਤੇਜ਼ੀ ਨਾਲ ਫ਼ੈਲ ਰਹੀ ਸੀ। ਜੇਕਰ ਫਾਇਰ ਬ੍ਰਿਗੇਡ ਦੀ ਟੀਮ ਸਮੇਂ ਸਿਰ ਮੌਕੇ ’ਤੇ ਨਾ ਪਹੁੰਚਦੀ ਤਾਂ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਟੀਮ ਦੀ ਤੁਰੰਤ ਅਤੇ ਸੁਚੱਜੀ ਕਾਰਵਾਈ ਕਾਰਨ ਸੰਭਾਵਿਤ ਵੱਡਾ ਹਾਦਸਾ ਟਲ ਗਿਆ।
ਪਿਛਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਸੰਬੰਧੀ ਫ਼ਿਜੀਕਲੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ-ਵੈਹਣੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।