06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸੀ.ਜੀ.ਐੱਮ. ਕਾਲਜ ਮੋਹਲਾਂ ਵਿਖੇ ਬੀ.ਏ. 6ਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 16-07-2026
ਮਲੋਟ, 15 ਜੁਲਾਈ (ਪਾਟਿਲ)-ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਮਈ 2026 ਦੀ ਪ੍ਰੀਖਿਆਵਾਂ ਵਿਚ ਬੀ.ਏ. ਭਾਗ ਤੀਜਾ ਦੇ ਛੇਵੇਂ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਕਾਲਜ ਦੀ ਵਿਦਿਆਰਥਣ ਰਮਣੀਕ ਕੌਰ ਨੇ ਪਹਿਲਾ, ਅਰਸ਼ਦੀਪ ਕੌਰ ਨੇ ਦੂਜਾ ਅਤੇ ਪ੍ਰੀਆ ਰਾਣੀ ਨੇ ਤੀਜਾ ਸਥਾਨ ਹਾਸਿਲ ਕੀਤਾ। ਇਹ ਸ਼ਾਨਦਾਰ ਨਤੀਜਾ ਅਧਿਆਪਕਾਂ ਦੀ ਮਿਹਨਤ ਸਦਕਾ ਆਇਆ ਹੈ। ਕਾਲਜ ਚੇਅਰਮੈਨ ਸਤਪਾਲ ਮੋਹਲਾਂ ਨੇ ਸ਼ਾਨਦਾਰ ਨਤੀਜਾ ਆਉਣ ’ਤੇ ਸਮੂਹ ਕਾਲਜ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਚੰਗੇ ਨਤੀਜੇ ਲਿਆਉਣ ਲਈ ਪ੍ਰੇਰਿਆ। ਮੈਨੇਜਮੈਂਟ ਕਮੇਟੀ ਮੈਂਬਰ ਨਵਜੀਤ ਮੋਹਲਾਂ, ਜਗਤਾਰ ਬਰਾੜ, ਰਾਜ ਕੁਮਾਰ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਵਲੋਂ ਵਿੱਤ ਮੰਤਰੀ ਖ਼ਿਲਾਫ਼ ਪ੍ਰਦਰਸ਼ਨ 19 ਨੂੰ ਅਗਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਸੰਬੰਧੀ ਫ਼ਿਜੀਕਲੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।