07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਿਹਤ ਵਿਭਾਗ ਵਲੋਂ 31 ਜੁਲਾਈ ਤੱਕ ਚਲਾਈ ਜਾ ਰਹੀ ਵਿਸ਼ੇਸ਼ ਦਸਤ ਰੋਕੂ ਮੁਹਿੰਮ

ਅਜੀਤ ਡੈਸਕ 16-07-2026
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਹਰਮਹਿੰਦਰ ਪਾਲ)-ਸਿਹਤ ਵਿਭਾਗ 31 ਜੁਲਾਈ ਤੱਕ ਵਿਸ਼ੇਸ਼ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸੰਬੰਧ ਜਾਣਕਾਰੀ ਦਿੰਦਿਆਂ ਦੱਸਿਆ ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਦਸਤ ਰੋਕੋ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦਸਤ ਕਾਰਨ ਹੋਣ ਵਾਲੀਆਂ ਮੌਤਾਂ ਤੋਂ ਬਚਾਉਣਾ ਹੈ। ਜ਼ਿਲ੍ਹੇ ਵਿਚ ਇਹ ਮੁਹਿੰਮ ਸਫ਼ਲਤਾਪੂਰਵਕ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਦਸਤ ਹੋਣ ਦੀ ਸਥਿਤੀ ਵਿਚ ਬੱਚੇ ਨੂੰ ਤੁਰੰਤ ਓ.ਆਰ.ਐੱਸ. ਦਾ ਘੋਲ ਪਿਲਾਇਆ ਜਾਵੇ ਅਤੇ 14 ਦਿਨਾਂ ਤੱਕ ਜ਼ਿੰਕ ਦੀਆਂ ਗੋਲੀਆਂ ਦਿੱਤੀਆਂ ਜਾਣ। ਮਾਪੇ ਬੱਚੇ ਨੂੰ ਦੁੱਧ ਤੇ ਆਮ ਖ਼ੁਰਾਕ ਜਾਰੀ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਕਰਨ। ਜੇਕਰ ਬੱਚੇ ਵਿਚ ਵਾਰ-ਵਾਰ ਦਸਤ, ਉਲਟੀਆਂ, ਬੁਖ਼ਾਰ, ਪਿਸ਼ਾਬ ਘੱਟ ਆਉਣਾ ਜਾਂ ਸਰੀਰ ਵਿਚ ਪਾਣੀ ਦੀ ਕਮੀ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਘਰ-ਘਰ ਜਾ ਕੇ ਪਰਿਵਾਰਾਂ ਨੂੰ ਦਸਤਾਂ ਤੋਂ ਬਚਾਅ, ਸਾਫ਼ ਪਾਣੀ ਦੀ ਵਰਤੋਂ, ਹੱਥ ਧੋਣ ਬਾਰੇ ਅਤੇ ਜਿੰਕ ਅਤੇ ਓ.ਆਰ.ਐੱਸ. ਘੋਲ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਨਾਲ ਹੀ ਲੋੜਵੰਦ ਪਰਿਵਾਰਾਂ ਨੂੰ ਓ.ਆਰ.ਐੱਸ. ਪੈਕਟ ਤੇ ਜਿੰਕ ਦੀਆਂ ਗੋਲੀਆਂ ਵੀ ਉਪਲਬਧ ਕਰਵਾਈਆ ਜਾ ਰਹੀਆਂ ਹਨ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਕਿਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਓ.ਆਰ.ਐੱਸ. ਕਾਰਨਰ ਵੀ ਬਣਾਏ ਗਏ ਹਨ, ਜਿਥੇ ਕਿ ਓ.ਆਰ.ਐੱਸ. ਘੋਲ ਬਣਾਉਣ ਦੀ ਤਕਨੀਕ ਤੇ ਇਸ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜੇਕਰ ਕਿਸੇ ਬੱਚੇ ਨੂੰ ਦਸਤ ਲੱਗੇ ਹਨ ਤਾਂ ਉਨ੍ਹਾਂ ਬੱਚਿਆਂ ਨੂੰ ਉਮਰ ਮੁਤਾਬਕ 14 ਦਿਨਾਂ ਲਈ ਜਿੰਕ ਦੀਆਂ ਗੋਲੀਆਂ ਵੀ ਦਿੱਤੀਆਂ ਜਾ ਰਹੀਆਂ ਹਨ, ਜੋ ਬੱਚਿਆਂ ਨੂੰ ਆਉਣ ਵਾਲੇ 3 ਮਹੀਨਿਆਂ ਤੱਕ ਦੁਬਾਰਾ ਦਸਤਾਂ ਤੋਂ ਬਚਾਉਦੀਆਂ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸਿਹਤ ਦੀ ਸੰਭਾਲ ਲਈ ਦਸਤ ਹੋਣ ’ਤੇ ਤੁਰੰਤ ਓ.ਆਰ.ਐੱਸ. ਤੇ ਜ਼ਿੰਕ ਦੀ ਗੋਲੀਆ ਦੀ ਵਰਤੋਂ ਕਰਨ ਅਤੇ ਲੋੜ ਪੈਣ ’ਤੇ ਸਰਕਾਰੀ ਸਿਹਤ ਸੰਸਥਾ ਤੋਂ ਮੁਫ਼ਤ ਇਲਾਜ ਪ੍ਰਾਪਤ ਕਰਨ।
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਨਵੇਂ ਬਣੇ ਆਦਮੀ ਕਲੀਨਿਕ ਲਈ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ ਅਗਲੀ ਖ਼ਬਰ ਮੋਤੀ ਲਾਲ ਦਾ ਸੇਵਾ ਮੁਕਤ ਹੋਣ ’ਤੇ ਅਧਿਆਪਕਾਂ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।