04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ ਹੜਤਾਲ ਕਾਰਨ ਨਰਕ ਬਣਿਆ ਫ਼ਰੀਦਕੋਟ ਸ਼ਹਿਰ

ਅਜੀਤ ਡੈਸਕ 17-07-2026
ਫ਼ਰੀਦਕੋਟ, 16 ਜੁਲਾਈ (ਸਰਬਜੀਤ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਤੇ ਮਿਉਂਸੀਪਲ ਮੁਲਾਜ਼ਮ ਐਕਸਨ ਕਮੇਟੀ ਤੇ ਸਾਂਝਾ ਫ਼ਰੰਟ ਦੇ ਸੱਦੇ ’ਤੇ ਲਗਾਤਾਰ ਪੰਜਾਬ ਭਰ ਦੇ ਸਫ਼ਾਈ ਕਾਮਿਆਂ ਦੀ ਹੜਤਾਲ ਨੌਵੇਂ ਦਿਨ ਵੀ ਜਾਰੀ ਰਹੀ। ਇਸ ਲੜੀ ਤਹਿਤ ਨਗਰ ਕੌਂਸਲ ਫ਼ਰੀਦਕੋਟ ਦੇ ਸਮੂਹ ਸਫ਼ਾਈ ਕਾਮਿਆ ਵਲੋਂ ਅੱਜ ਵੀ ਨਗਰ ਕੌਂਸਲ ਫ਼ਰੀਦਕੋਟ ਦਫ਼ਤਰ ਦੇ ਬਾਹਰ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਿਸ ਦੀ ਅਗਵਾਈ ਰਮੇਸ਼ ਕੁਮਾਰ ਨਿਨੂੰ ਵਲੋਂ ਕੀਤੀ ਗਈ। ਦੱਸਣਯੋਗ ਹੈ ਕਿ ਇਹ ਹੜਤਾਲ ਪਹਿਲਾਂ ਮਈ 2026 ਵਿਚ ਲਗਾਤਾਰ 16 ਦਿਨ ਚੱਲੀ। ਜਿਸ ਵਿਚ ਪੰਜਾਬ ਸਰਕਾਰ ਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਿਚਕਾਰ ਸਫ਼ਾਈ ਕਾਮਿਆ, ਸ਼ਿਵਰਮੈਨਾਂ, ਮਾਲੀ, ਚੌਕੀਦਾਰ, ਇਲੈਕਟਿ੍ਰਸ਼ਨ, ਫ਼ਾਇਰਮੈਨਾਂ ਦੀਆਂ ਮੰਗਾਂ ਸੰਬੰਧੀ ਲਗਾਤਾਰ ਮੀਟਿੰਗਾਂ ਹੋਈਆਂ ਪਰ ਇਸ ਅੰਨੀ ਤੇ ਬੋਲੀ ਸਰਕਾਰ ਨੇ ਨਾ ਤਾਂ ਮੰਗਾ ਮੰਨੀਆਂ ਨਾ ਮੰਗਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਕੀਤਾ। ਜਿਸ ਤੋਂ ਬਾਅਦ ਯੂਨੀਅਨ ਵਲੋਂ 8 ਜੁਲਾਈ ਤੋਂ ਮੁੜ ਪੰਜਾਬ ਭਰ ਵਿਚ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਜੋ ਅੱਜ ਨੌਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਜੂਨ ਮਹੀਨੇ ਲਗਪਗ 20 ਦਿਨ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਦੋ ਮਹੀਨਿਆਂ ਦੀਆਂ ਤਨਖਾਹਾਂ ਨਾ ਮਿਲਣ ਕਾਰਨ ਹੜਤਾਲ ਕੀਤੀ ਹੋਈ ਸੀ। ਜਿਸ ਕਰਕੇ ਲਗਾਤਾਰ ਚਲ ਰਹੀ ਹੜਤਾਲ ਕਾਰਨ ਸ਼ਹਿਰ ਵਿਚ ਜਗ੍ਹਾ ਜਗ੍ਹਾ ਕੂੜੇ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਹਨ ਅਤੇ ਗਲੀਆਂ ਨਾਲੀਆਂ ਦੇ ਗੰਦੇ ਪਾਣੀ ਨਾਲ ਭਰੀਆਂ ਪਈਆਂ ਹਨ। ਹਰ ਪਾਸੇ ਬਦਬੂ ਫੈਲੀ ਨਜ਼ਰ ਆ ਰਹੀ ਹੈ। ਫ਼ਰੀਦਕੋਟ ਵਾਸੀਆਂ ਲਈ ਸ਼ਹਿਰ ਨਰਕ ਬਣਿਆ ਪਿਆ ਹੈ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਸੰਤ ਰਾਮ, ਅਸ਼ੋਕ ਸਾਰਵਾਨ ਸੂਬਾ ਪ੍ਰਧਾਨ, ਰਮੇਸ਼ ਕੁਮਾਰ ਨਿਨੂੰ ਖਜ਼ਾਨਚੀ ਤੇ ਕੁਲਦੀਪ ਸ਼ਰਮਾ ਮੁੱਖ ਸਲਾਹਕਾਰ ਨੇ ਕਿਹਾ ਕਿ ਸਫ਼ਾਈ ਸੇਵਕਾਂ ਵਲੋਂ ਹੜਤਾਲ ਕੋਈ ਸ਼ੌਂਕ ਨਹੀਂ ਹੈ। ਪਹਿਲਾਂ ਹੀ ਨਿਗੁਣੀਆਂ ਤਨਖਾਹਾਂ ਤੇ ਕਰ ਕਰ ਰਹੇ ਹਨ ਉਹ ਵੀ ਕਈ ਕਈ ਮਹੀਨੇ ਬਾਅਦ ਧਰਨੇ ਲਗਾ ਕੇ ਮਿਲਦੀ ਹੈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਜਲਦੀ ਨਹੀਂ ਮੰਨਦੀ ਤੇ ਗਿ੍ਰਫ਼ਤਾਰ ਕੀਤੇ ਸਾਥੀਆਂ ਨੂੰ ਜਲਦੀ ਤੋਂ ਜਲਦੀ ਰਿਹਾਅ ਨਹੀਂ ਕਰਦੀ ਤਾਂ ਨਵੀਂ ਰੂਪ ਰੇਖਾ ਤਿਆਰ ਕਰਦੇ ਹੋਏ ਪੰਜਾਬ ਭਰ ਵਿਚ ਵਿਧਾਇਕਾਂ ਦੇ ਘਰਾਂ ਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਵਿੱਕੀ ਗੈਚੰਡ ਜ਼ਿਲ੍ਹਾ ਸੈਕਟਰੀ, ਨਿਸ਼ਾਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਮਨਦੀਪ ਕੁਮਾਰ, ਅਸ਼ਵਨੀ, ਪ੍ਰੈਸ ਸਕੱਤਰ, ਪਰਮਾ ਨੰਦ, ਸੁਨੀਲ ਕੁਮਾਰ, ਵਿਕਾਸਦੀਪ, ਵਿਕਰਮ ਚੌਹਾਨ, ਰਣਬੀਰ, ਰਜਤ, ਸੇਖ਼ਰ, ਰਾਜ ਕੁਮਾਰ ਟਾਂਕ, ਸਤਪਾਲ ਮਿੱਤਲ, ਜਤਿੰਦਰ ਕੁਮਾਰ ਜੁਆਇੰਟ ਸਕੱਤਰ ਪੀ ਐਸ ਐਸ ਐਫ਼, ਪੰਜਾਬ, ਵੀਰਇੰਦਰ ਸਿੰਘ ਪੁਰੀ, ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ, ਪਰਦੀਪ ਕੁਮਾਰ ਕਾਊ ਪ੍ਰਧਾਨ, ਹਰੀ ਦਾਸ ਖਜ਼ਾਨਚੀ, ਜਨਕ ਰਾਜ ਆਦਿ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਮਗਨਰੇਗਾ ਮੁਲਾਜ਼ਮਾਂ ਅਤੇ ਮਜ਼ਦੂਰਾਂ ’ਤੇ ਪੰਜਾਬ ਪੁਲਿਸ ਵਲੋਂ ਅੰਨ੍ਹੇਵਾਹ ਤਸ਼ੱਦਦ ਕਰਨ ਦੀ ਨਿਖੇਧੀ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੂੰ ਮੰਗਾਂ ਲਈ ਵਾਰ-ਵਾਰ ਸਰਕਾਰ ਵਿਰੁੱਧ ਕਰਨਾ ਪੈ ਰਿਹਾ ਸੰਘਰਸ਼-ਢਿੱਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।