04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸੰਧਵਾਂ ਨੇ ਹਰੀਏਵਾਲਾ ’ਚ ਲੋਕ ਮਿਲਣੀ ਕਰਕੇ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 17-07-2026
ਕੋਟਕਪੂਰਾ, 16 ਜੁਲਾਈ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏ ਵਾਲਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲਿਆਂ ਦੇ ਤੁਰੰਤ ਹੱਲ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਸੰਧਵਾਂ ਨੇ ਸਰਕਾਰੀ ਸਕੂਲ ਨਾਲ ਲੱਗਦੀ ਥਾਂ ਦਾ ਮੁਆਇਨਾ ਵੀ ਕੀਤਾ। ਉਨ੍ਹਾਂ ਪਿੰਡ ਦੀ ਗਰਾਮ ਪੰਚਾਇਤ ਨੂੰ ਇਸ ਥਾਂ ਨੂੰ ਵਿਕਸਤ ਕਰਕੇ ਖੇਡ ਮੈਦਾਨ ਬਣਾਉਣ ਦੀ ਸਲਾਹ ਦਿੱਤੀ, ਤਾਂ ਜੋ ਪਿੰਡ ਦੇ ਨੌਜਵਾਨਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਲਈ ਉਚਿਤ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਕਾਸ ਕਾਰਜਾਂ ਵਿਚ ਗਰਾਮ ਪੰਚਾਇਤ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਐਸ.ਆਈ.ਆਰ. ਤਹਿਤ 3 ਅਗਸਤ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਸਰਵੇ ਕਰਨਗੇ-ਰਾਹੁਲ ਚਾਬਾ ਅਗਲੀ ਖ਼ਬਰ ਮਗਨਰੇਗਾ ਮੁਲਾਜ਼ਮਾਂ ਅਤੇ ਮਜ਼ਦੂਰਾਂ ’ਤੇ ਪੰਜਾਬ ਪੁਲਿਸ ਵਲੋਂ ਅੰਨ੍ਹੇਵਾਹ ਤਸ਼ੱਦਦ ਕਰਨ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।