04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਐਸ.ਆਈ.ਆਰ. ਤਹਿਤ 3 ਅਗਸਤ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਸਰਵੇ ਕਰਨਗੇ-ਰਾਹੁਲ ਚਾਬਾ

ਅਜੀਤ ਡੈਸਕ 17-07-2026
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਪੰਜਾਬ ਰਾਜ ਲਈ ਪਹਿਲਾਂ ਜਾਰੀ ਕੀਤੇ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਦੇ ਸ਼ਡਿਊਲ ਵਿਚ ਤਬਦੀਲੀ ਕਰਨ ਉਪਰੰਤ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਿਸ ਵਿਚ ਮਿਤੀ 24.07.2026 ਤੱਕ ਚੱਲਣ ਵਾਲਾ ਇਨਿਊਮੀਰੇਸ਼ਨ ਫੇਜ਼ (ਘਰ-ਘਰ ਸਰਵੇ) ਹੁਣ ਮਿਤੀ 03.08.2026 ਤੱਕ ਚੱਲੇਗਾ, ਵੋਟਰ ਸੂਚੀ ਦੀ ਮਿਤੀ 03.08.2026 ਨੂੰ ਹੋਣ ਵਾਲੀ ਡਰਾਫਟ ਪਬਲੀਕੇਸ਼ਨ ਹੁਣ ਮਿਤੀ 13.08.2026 ਨੂੰ ਮਿਤੀ 03.08.2026 ਤੋਂ 02.09.2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਤੀ ਹੁਣ 13.08.2026 ਤੋਂ 12.09.2026 ਤੱਕ ਅਤੇ ਮਿਤੀ 03.08.2026 ਤੋਂ 28.09.2026 ਤੱਕ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਮਿਤੀ ਹੁਣ 13.08.2026 ਤੋਂ 08.10.2026 ਤੱਕ ਹੋਵੇਗੀ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਪ੍ਰਕਿਰਿਆ ਹੁਣ ਮਿਤੀ 03.08.2026 ਤੱਕ ਮੁਕੰਮਲ ਕੀਤੀ ਜਾਵੇਗੀ ਅਤੇ ਵੋਟਰ ਸੂਚੀ ਦੀ ਫਾਈਨਲ ਪਬਲੀਕੇਸ਼ਨ (ਅੰਤਿਮ ਪ੍ਰਕਾਸ਼ਨਾ) ਜੋ ਕਿ ਪਹਿਲਾਂ ਮਿਤੀ 01.10.2026 ਨੂੰ ਕੀਤੀ ਜਾਣੀ ਸੀ, ਹੁਣ ਮਿਤੀ 12.10.2026 ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੋਟਰਾਂ/ਨਾਗਰਿਕਾਂ ਵਲੋਂ ਐਸ.ਆਈ.ਆਰ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਵਿਧਾਨ ਸਭਾ ਹਲਕਾ ਪੱਧਰ ’ਤੇ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਜਾਂ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਗਠਿਤ ਹੈਲਪ ਡੈਸਕ ਅਤੇ ਸ਼ਿਕਾਇਤ ਲਈ ਸ਼ਿਕਾਇਤ ਨਿਵਾਰਨ ਸੈੱਲ ਵਿਚ ਨਿੱਜੀ ਤੌਰ ’ਤੇ ਦਫ਼ਤਰੀ ਸਮੇਂ ਦੌਰਾਨ ਪਹੁੰਚ ਕੀਤੀ ਜਾ ਸਕਦੀ ਹੈ।
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਖੀਵਾ ’ਚ ਖੇਤ ’ਚੋਂ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਸਨਸਨੀ, ਇਲਾਕਾ ਸੀਲ ਅਗਲੀ ਖ਼ਬਰ ਸੰਧਵਾਂ ਨੇ ਹਰੀਏਵਾਲਾ ’ਚ ਲੋਕ ਮਿਲਣੀ ਕਰਕੇ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।