03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਬਾਬਾ ਫ਼ਰੀਦ ਯੂਨੀਵਰਸਿਟੀ ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ’ਚ ਨਵੇਂ ਪ੍ਰਾਜੈਕਟਾਂ ਦਾ ਉਦਘਾਟਨ

ਅਜੀਤ ਡੈਸਕ 17-07-2026
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਸਿਹਤ ਸੇਵਾਵਾਂ, ਮੈਡੀਕਲ ਸਿੱਖਿਆ ਅਤੇ ਸੰਸਥਾਗਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦਾ ਸਮਾਗਮ ਕਰਵਾਇਆ ਗਿਆ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਪ੍ਰੋ. (ਡਾ.) ਰਾਜੀਵ ਸੂਦ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਅਤੇ ਮੈਂਬਰ ਬੋਰਡ ਆਫ਼ ਮੈਨੇਜਮੈਂਟ, ਡਾ. ਸੰਜੀਵ ਗੋਇਲ ਆਈ.ਐਮ.ਏ. ਦੀ ਹਾਜ਼ਰੀ ਵਿਚ ਕੀਤਾ ਗਿਆ। ਇਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਮੈਡੀਸਨ-99 ਵਾਰਡ ਅਤੇ ਡਾਇਲਸਿਸ ਯੂਨਿਟ ਦੇ ਅਪਗ੍ਰੇਡੇਸ਼ਨ, ਫਾਰਮੇਸੀ ਬਿਲਡਿੰਗ ਦੇ ਨਿਰਮਾਣ, ਸਿਵਲ ਹਸਪਤਾਲ ਬਾਦਲ ਵਿਖੇ ਐਫਲੂਐਂਟ ਟਰੀਟਮੈਂਟ ਪਲਾਂਟ, ਨਰਸਿੰਗ ਕਾਲਜ ਗੋਇੰਦਵਾਲ ਵਿਖੇ ਸੀਵੇਜ ਟਰੀਟਮੈਂਟ ਪਲਾਂਟ, ਟਰਸਰੀ ਕੈਂਸਰ ਕੇਅਰ ਸੈਂਟਰ ਫ਼ਾਜ਼ਿਲਕਾ ਵਿਖੇ ਐਫਲੂਐਂਟ ਟਰੀਟਮੈਂਟ ਪਲਾਂਟ ਅਤੇ ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਵਿਖੇ ਰਿਹਾਇਸ਼ੀ ਕੰਪਲੈਕਸ ਦੀ ਸਥਾਪਨਾ ਲਈ ਨੀਂਹ ਪੱਥਰ ਰੱਖੇ ਗਏ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੇ ਨਿਊਕਲੀਅਰ ਮੈਡੀਸਨ ਵਿਭਾਗ ਦੇ ਵਾਧੂ ਬਲਾਕ ਦਾ ਵੀ ਨੀਂਹ ਪੱਥਰ ਰੱਖਿਆ ਗਿਆ। ਨਿਊਕਲੀਅਰ ਮੈਡੀਸਨ ਵਿਭਾਗ ਵਿਚ ਨਵੀਂ ਪੀਈਟੀ ਸਕੈਨ ਮਸ਼ੀਨ ਸਥਾਪਿਤ ਕਰ ਦਿੱਤੀ ਗਈ ਹੈ, ਜੋ ਕਿ ਐਟਾਮਿਕ ਐਨਰਜੀ ਰੈਗੂਲੇਟਰੀ ਬੋਰਡ ਤੋਂ ਲੋੜੀਂਦੀਆਂ ਮਨਜ਼ੂਰੀਆਂ ਪ੍ਰਾਪਤ ਹੋਣ ਉਪਰੰਤ ਮਰੀਜ਼ਾਂ ਲਈ ਸੇਵਾਵਾਂ ਸ਼ੁਰੂ ਕਰ ਦੇਵੇਗੀ। ਇਸ ਨਾਲ ਸੰਸਥਾ ਵਿਚ ਅਤਿ-ਆਧੁਨਿਕ ਜਾਂਚ ਸਹੂਲਤਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਨਵੀਂ ਐਮ.ਆਰ.ਆਈ. ਮਸ਼ੀਨ, ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਵਿਖੇ ਐਫਲੂਐਂਟ ਟਰੀਟਮੈਂਟ ਪਲਾਂਟ ਅਤੇ ਸਟੇਟ ਇੰਸਟੀਚਿਊਟ ਆਫ਼ ਨਰਸਿੰਗ ਐਂਡ ਪੈਰਾਮੈਡੀਕਲ ਮੈਡੀਕਲ ਸਾਇੰਸਿਜ਼ ਬਾਦਲ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਸ਼ਾਮਿਲ ਹਨ। ਇਸ ਮੌਕੇ ਚਾਰ ਨਵੀਆਂ ਸੱਤ-ਸੀਟਰ ਗੱਡੀਆਂ ਅਤੇ ਇਕ ਨਵੀਂ 52-ਸੀਟਰ ਬੱਸ ਨੂੰ ਵੀ ਪ੍ਰੋ. (ਡਾ.) ਰਾਜੀਵ ਸੂਦ ਅਤੇ ਗੁਰਦਿੱਤ ਸਿੰਘ ਸੇਖੋਂ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਧਿਆਨ ਵਿਚ ਰੱਖਦਿਆਂ ਨਵੀਂ ਸੀਵਰ ਜੈਟਿੰਗ-ਕਮ-ਸਕਸ਼ਨ ਮਸ਼ੀਨ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ, ਫੈਕਲਟੀ ਮੈਂਬਰ ਅਤੇ ਕਰਮਚਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਬੇਅਦਬੀ ਦੇ ਇਨਸਾਫ਼ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ 40 ਸਿੰਘਾਂ ਸਿੰਘਣੀਆਂ ਦੇ ਜਥੇ ਨੇ ਬਰਗ... ਅਗਲੀ ਖ਼ਬਰ ਉਦਾਸੀਨ ਪੰਚਾਇਤੀ ਅਖਾੜਾ ਬੜਾ ਦੇ ਮੁਖੀਆ ਮਹੰਤ ਸੰਤ ਮੁਨੀ ਦਾ ਜੱਦੀ ਪਿੰਡ ਭਗਤੂਆਣਾ ਵਿਖੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।