03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮੈਡੀਕਲ ਕਾਲਜ ਦੇ ਪੀਡੀਐਟਰਿਕ ਵਿਭਾਗ ’ਚ ਸਿਹਤ ਸੇਵਾਵਾਂ ਸ਼ਲਾਘਾਯੋਗ-ਸਪੀਕਰ ਸੰਧਵਾਂ

ਅਜੀਤ ਡੈਸਕ 17-07-2026
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੇ ਪੀਡੀਆਟਰਿਕ (ਬਾਲ ਰੋਗ) ਵਿਭਾਗ ਦਾ ਦੌਰਾ ਕਰਕੇ ਉੱਥੇ ਦਾਖ਼ਲ ਬੱਚਿਆਂ ਦੇ ਇਲਾਜ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਹਸਪਤਾਲ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਸਪੀਕਰ ਸੰਧਵਾਂ ਨੇ ਕਿਹਾ ਕਿ ਪੀਡੀਆਟਰਿਕ ਵਿਭਾਗ ਵਿਚ ਨਿੱਕੇ-ਨਿੱਕੇ ਬੱਚਿਆਂ ਦੀ ਜਿਸ ਸਮਰਪਣ ਭਾਵਨਾ ਨਾਲ ਦੇਖਭਾਲ ਕੀਤੀ ਜਾ ਰਹੀ ਹੈ, ਉਹ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਸਮੁੱਚੇ ਸਟਾਫ਼ ਵਲੋਂ ਬੱਚਿਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਵਾਂਗ ਸੰਭਾਲਿਆ ਜਾ ਰਿਹਾ ਹੈ, ਜੋ ਸਿਹਤ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਕਚਹਿਰੀਆਂ ਵਿਖੇ ਕੱਲ੍ਹ ਲੱਗੇਗੀ ਸਪੈਸ਼ਲ ਲੋਕ ਅਦਾਲਤ ਅਗਲੀ ਖ਼ਬਰ ਬੇਅਦਬੀ ਦੇ ਇਨਸਾਫ਼ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ 40 ਸਿੰਘਾਂ ਸਿੰਘਣੀਆਂ ਦੇ ਜਥੇ ਨੇ ਬਰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।