03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਜ਼ਿਲ੍ਹਾ ਕਚਹਿਰੀਆਂ ਵਿਖੇ ਕੱਲ੍ਹ ਲੱਗੇਗੀ ਸਪੈਸ਼ਲ ਲੋਕ ਅਦਾਲਤ

ਅਜੀਤ ਡੈਸਕ 17-07-2026
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਵਿਖੇ ਸੰਜੇ ਅਗਨੀਹੋਤਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 18 ਜੁਲਾਈ 2026 ਨੂੰ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਚੈੱਕ ਬਾਊਂਸ ਦੇ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਲਈ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਉਹ ਆਪਣਾ ਚੈੱਕ ਦਾ ਕੇਸ ਇਸ ਲੋਕ ਅਦਾਲਤ ਵਿਚ ਲਗਾਉਣਾ ਚਾਹੁੰਦੇ ਹਨ, ਤਾਂ ਸੰਬੰਧਿਤ ਅਦਾਲਤ ਵਿਚ ਆਪਣੀ ਦਰਖ਼ਾਸਤ ਦੇ ਸਕਦੇ ਹਨ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਹ ਲੋਕ ਸਪੈਸ਼ਲ ਅਦਾਲਤਾਂ ਜ਼ਿਲ੍ਹਾ ਫ਼ਰੀਦਕੋਟ ਦੀ ਅਦਾਲਤ ਦੇ ਨਾਲ-ਨਾਲ ਸਬ-ਤਹਿਸੀਲ ਜੈਤੋ ਵਿਚ ਵੀ ਲੱਗੇਗੀ।
ਪਿਛਲੀ ਖ਼ਬਰ ਜੈਤੋ ਦੀ ਚਰਨੀ ਕਾਨੋਲੀ ’ਚ ਸੀਵਰੇਜ ਦੇ ਗੰਦੇ ਪਾਣੀ ਨੇ ਲੋਕਾਂ ਦਾ ਜੀਵਨ ਕੀਤਾ ਦੁੱਭਰ ਅਗਲੀ ਖ਼ਬਰ ਮੈਡੀਕਲ ਕਾਲਜ ਦੇ ਪੀਡੀਐਟਰਿਕ ਵਿਭਾਗ ’ਚ ਸਿਹਤ ਸੇਵਾਵਾਂ ਸ਼ਲਾਘਾਯੋਗ-ਸਪੀਕਰ ਸੰਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।