02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਡਿਪਟੀ ਕਮਿਸ਼ਨਰ ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਵਿਖੇ ਨਤਮਸਤਕ ਹੋਏ

ਅਜੀਤ ਡੈਸਕ 18-07-2026

ਫ਼ਰੀਦਕੋਟ, 17 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ ਵਿਖੇ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ ਵਲੋਂ ਡਿਪਟੀ ਕਮਿਸ਼ਨਰ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ। ਭਾਈ ਗੁਰਪ੍ਰੀਤ ਸਿੰਘ ਵਲੋਂ ਸਰਬੱਤ ਦੇ ਭਲੇ ਅਤੇ ਡੀ.ਸੀ. ਸਾਹਿਬ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਕੀਤੀ ਗਈ। ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ ਵਲੋਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀਆਂ ਵੱਖ-ਵੱਖ ਧਾਰਮਿਕ ਅਤੇ ਲੋਕ-ਭਲਾਈ ਦੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਨਿਸ਼ਕਾਮ ਸੇਵਾਵਾਂ ਦੀ ਕਾਫ਼ੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਗੁਰੂ ਘਰ ਦੀ ਬਖਸ਼ਿਸ਼ ‘ਸਿਰੋਪਾਓ’ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਹੋਰ ਪਤਵੰਤੇ ਸੱਜਣ ਅਤੇ ਸੇਵਾਦਾਰ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਨਰੇਸ਼ ਜਿੰਦਲ ਪੰਜਾਬ ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਮਲੋਟ ਵਿਖੇ ਸਫ਼ਾਈ ਸੇਵਕਾਂ ਦਾ ਸੰਘਰਸ਼ 10ਵੇਂ ਦਿਨ ’ਚ ਦਾਖ਼ਲ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।