03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਹੱਕੀ ਮੰਗਾਂ ਲਈ ਸੜਕਾਂ ’ਤੇ ਉਤਰੇ ਸਫਾਈ ਸੇਵਕ

ਅਜੀਤ ਡੈਸਕ 18-07-2026
ਜੈਤੋ, 17 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 8 ਜੁਲਾਈ ਤੋਂ ਲਗਾਤਾਰ ਸ਼ਾਂਤਮਈ ਹੜਤਾਲ ’ਤੇ ਬੈਠੇ ਸਫ਼ਾਈ ਸੇਵਕਾਂ ਦਾ ਸੰਘਰਸ਼ ਅੱਜ ਹੋਰ ਤਿੱਖਾ ਹੋ ਗਿਆ। ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਜੈਤੋ ਵਿਖੇ ਸਫ਼ਾਈ ਸੇਵਕ ਯੂਨੀਅਨ ਅਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਯੂਨੀਅਨ ਦੇ ਆਗੂਆਂ ਅਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ਸਬੰਧੀ ਐਸ.ਡੀ.ਐਮ. ਜੈਤੋ ਨੂੰ ਮੰਗ ਪੱਤਰ ਸੌਂਪਿਆ ਗਿਆ। ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰ ਰਹੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਬੀਤੇ ਦਿਨ ਸੰਗਰੂਰ ਵਿਖੇ ਹੜਤਾਲ ਕਰ ਰਹੇ ਸਫਾਈ ਸੇਵਕਾਂ ਨਾਲ ਧੱਕੇਸ਼ਾਹੀ ਕਰਕੇ ਕੂੜਾ ਚੁਕਵਾਇਆ ਗਿਆ ਅਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ’ਤੇ ਲਾਠੀਚਾਰਜ ਕੀਤਾ ਗਿਆ, ਜਿਸ ਨਾਲ ਸੂਬੇ ਭਰ ਦੇ ਸਫਾਈ ਕਰਮਚਾਰੀਆਂ ਵਿਚ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਸੂਬਾ ਪੱਧਰ ’ਤੇ ਵੱਡੇ ਐਕਸ਼ਨ ਉਲੀਕੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਚੇਅਰਮੈਨ ਰਾਮ ਕਰਨ, ਪ੍ਰਧਾਨ ਰਾਜੇਸ਼ ਕੁਮਾਰ ਸਾਰਸਰ, ਖ਼ਜ਼ਾਨਚੀ ਬਾਲ ਕ੍ਰਿਸ਼ਨ, ਆਗੂ ਮੁਨਸ਼ੀ ਰਾਮ, ਸੀਨੀਅਰ ਮੀਤ ਪ੍ਰਧਾਨ ਕਰਮੂ ਅਤੇ ਪਵਨ ਕੁਮਾਰ ਨੇ ਪ੍ਰਦਰਸ਼ਨ ਦੀ ਅਗਵਾਈ ਕੀਤੀ। ਰੋਸ ਮੁਜ਼ਾਹਰੇ ਤੋਂ ਬਾਅਦ ਯੂਨੀਅਨ ਦੇ ਵਫ਼ਦ ਨੇ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪ ਕੇ ਸਰਕਾਰ ਤੱਕ ਉਨ੍ਹਾਂ ਦੀਆਂ ਮੰਗਾਂ ਪਹੁੰਚਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਨਸ਼ਾ ਤਸਕਰੀ ਮਾਮਲੇ ’ਚ ਔਰਤ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।