08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 22-07-2026
ਫ਼ਰੀਦਕੋਟ, 21 ਜੁਲਾਈ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਐਸ.ਆਈ. ਹਰਦੇਵ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਗੋਲੇਵਾਲਾ ਵਿਖੇ ਬੰਦ ਪਏ ਜਿੰਮ ਪਾਸ ਪਹੁੰਚੀ ਤਾਂ ਜਿੰਮ ਸਾਈਡ ਤੋਂ ਆ ਰਹੇ ਹਰਚਰਨ ਸਿੰਘ ਕੱਦਾ ਪੁੱਤਰ ਜਗਸੀਰ ਸਿੰਘ ਵਾਸੀ ਅਰਾਈਆਂਵਾਲਾ ਕਲਾਂ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 30 ਨਸ਼ੇ ਦੀਆਂ ਪਾਬੰਦੀਸ਼ੁਦਾ ਚਿੱਟੇ ਰੰਗ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ 210 ਕੈਪਸੂਲ ਦੇ ਪੱਤਿਆਂ ਸਮੇਤ ਪੁਲਿਸ ਵਲੋਂ ਦੋ ਗ੍ਰਿਫਤਾਰ ਅਗਲੀ ਖ਼ਬਰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।