08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪਿੰਡ ਸੱਕਾਂਵਾਲੀ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਮੁਕੱਦਮਾ ਦਰਜ

ਅਜੀਤ ਡੈਸਕ 22-07-2026
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਵਿਖੇ ਲੰਘੇ ਦਿਨ ਗੁਰਦੁਆਰਾ ਸਾਹਿਬ ਨੇੜੇ ਗਲੀ ਵਿਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਬਚਨ ਸਿੰਘ ਨੇ ਦੱਸਿਆ ਕਿ ਜਦੋਂ ਹੀ ਇਸ ਮੰਦਭਾਗੀ ਘਟਨਾ ਬਾਰੇ ਸੂਚਨਾ ਮਿਲੀ ਤਾਂ ਉਹ ਬਰੀਵਾਲਾ ਦੇ ਐੱਸ.ਐੱਚ.ਓ. ਸਮੇਤ ਘਟਨਾ ਸਥਾਨ ’ਤੇ ਪੁੱਜੇ। ਇਸ ਦੌਰਾਨ ਗਲੀ ਵਿਚ ਜੋ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਗਏ ਸਨ। ਉਨ੍ਹਾਂ ਨੂੰ ਸਤਿਕਾਰ ਸਹਿਤ ਗ੍ਰੰਥੀ ਤੇ ਗੁਰਦੁਆਰਾ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਰੁਮਾਲੇ ਵਿਚ ਇਕੱਤਰ ਕਰਕੇ ਲਿਆਂਦਾ ਅਤੇ ਗੁਰਦੁਆਰਾ ਸਾਹਿਬ ਵਿਖੇ ਰਖਵਾਇਆ ਗਿਆ। ਇਸ ਸਮੇਂ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮੈਨੇਜਰ ਨਿਰਮਲਜੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪਹੁੰਚੇ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਘਟਨਾ ’ਤੇ ਸਭ ਨੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਗ੍ਰੰਥੀ ਸੁਖਵਿੰਦਰ ਸਿੰਘ ਦੇ ਬਿਆਨਾਂ ’ਤੇ ਪੁਲਿਸ ਵਲੋਂ ਮੁਕੱਦਮਾ ਨੰਬਰ 112 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਬਰੀਵਾਲਾ ਅਤੇ ਸੀ.ਆਈ.ਏ. ਸਟਾਫ਼ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਜਾਂਚ ਵਿਚ ਜੁਟ ਗਈਆਂ ਹਨ। ਸੀ.ਸੀ.ਟੀ.ਵੀ. ਫੁਟੇਜ ਵਗੈਰਾ ਚੈੱਕ ਕੀਤੀ ਜਾ ਰਹੀ ਹੈ। ਪੁਲਿਸ ਦੋਸ਼ੀਆਂ ਦੀ ਭਾਲ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜਲਦੀ ਦੋਸ਼ੀਆਂ ਨੂੰ ਤਸਦੀਕ ਕਰਨ ਉਪਰੰਤ ਕਾਬੂ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ’ਚ ਵਿਦਿਆਰਥੀਆਂ ਦੇ ‘ਬ੍ਰੇਕਿੰਗ ਨਿਊਜ਼ ਸਟਾਰ ਮੁਕਾਬਲੇ’ ਕਰਵਾਏ ਅਗਲੀ ਖ਼ਬਰ ਹੜਤਾਲ ਦੌਰਾਨ ਸਫ਼ਾਈ ਲਈ ਐਮਰਜੈਂਸੀ ਯੋਜਨਾ ਲਾਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।