08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਗੁਰਦੁਆਰਾ ਸਾਹਿਬ ਦੇ ਗੋਲਕ ਵਿਚੋਂ ਪੈਸੇ ਚੋਰੀ

ਅਜੀਤ ਡੈਸਕ 22-07-2026
ਗਿੱਦੜਬਾਹਾ, 21 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਵਿਖੇ ਦਸਵੇਂ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਦਸਵੀਂ ਪਾਤਸ਼ਾਹੀ ਵਿਖੇ ਰਾਤ ਸਮੇਂ ਅਣਪਛਾਤਿਆਂ ਵਲੋਂ ਗੋਲਕ ਵਿਚੋਂ ਪੈਸੇ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕੌਂਸਲਰ ਜਥੇ. ਮਾਧੋਦਾਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਦਸਵੀਂ ਪਾਤਸ਼ਾਹੀ ਵਿਚ ਕੁਝ ਅਣਪਛਾਤੇ ਚੋਰਾਂ ਵਲੋਂ ਰਾਤ ਸਮੇਂ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਦੇ ਦਰਵਾਜ਼ੇ ਰਾਤ ਸਮੇਂ ਅਕਸਰ ਬੰਦ ਕੀਤੇ ਜਾਂਦੇ ਹਨ, ਪ੍ਰੰਤੂ ਚੋਰ ਇਕ ਦਰਵਾਜ਼ੇ ਰਾਹੀਂ ਦਰਬਾਰ ਸਾਹਿਬ ਅੰਦਰ ਦਾਖ਼ਲ ਹੋਏ ਅਤੇ ਗੋਲਕ ਚੁੱਕ ਕੇ ਬਾਹਰ ਲੈ ਗਏ, ਜਿੱਥੇ ਉਨ੍ਹਾਂ ਗੋਲਕ ਵਿਚੋਂ ਪੈਸੇ ਕੱਢ ਲਏ। ਸਵੇਰ ਸਮੇਂ ਜਦੋਂ ਸੰਗਤ ਗੁਰਦੁਆਰਾ ਸਾਹਿਬ ਵਿਖੇ ਆਈ ਤਾਂ ਪਤਾ ਲੱਗਿਆ ਕਿ ਦਰਬਾਰ ਸਾਹਿਬ ਅੰਦਰੋਂ ਗੋਲਕ ਗ਼ਾਇਬ ਹੈ। ਇਸ ਸੰਬੰਧੀ ਮੌਜੂਦ ਸੇਵਾਦਾਰਾਂ ਨੂੰ ਦੱਸਿਆ ਗਿਆ ਅਤੇ ਦੇਖਿਆ ਕਿ ਗੋਲਕ ਬਾਹਰ ਇਕ ਦਰੱਖ਼ਤ ਹੇਠ ਪਈ ਹੈ, ਜਿਸ ਵਿਚ ਮਾਇਆ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ।
ਪਿਛਲੀ ਖ਼ਬਰ ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਗਠਨ ਨੇ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬ ਫ਼ੋਟੋ ਐਸੋਸੀਏਸਨ ਇਕਾਈ ਜੈਤੋ ਵਲੋਂ ਫ਼ੋਟੋ ਫੇਅਰ-2026 ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।