02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪਿੰਡ ਥਰਾਜਵਾਲਾ ਦੇ ਵਾਸੀਆਂ ਵਲੋਂ ਬਿਜਲੀ ਗਰਿੱਡ ਅੱਗੇ ਰੋਸ ਧਰਨਾ

ਅਜੀਤ ਡੈਸਕ 25-07-2026
ਗਿੱਦੜਬਾਹਾ, 24 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਬਿਜਲੀ ਕੱਟਾਂ ਦੀ ਸਮੱਸਿਆ ਨੂੰ ਲੈ ਕਿ ਹਲਕੇ ਦੇ ਪਿੰਡ ਥਰਾਜਵਾਲਾ ਵਾਸੀਆਂ ਵਲੋਂ ਬਿਜਲੀ ਗਰਿੱਡ ਅੱਗੇ ਰੋਸ ਧਰਨਾ ਦਿੱਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਜੀਤ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ ਅਤੇ ਗੁਰਜੀਤ ਸਿੰਘ ਸਮਾਜੀ ਨੇ ਕਿਹਾ ਕਿ ਕਈ ਦਿਨਾਂ ਤੋਂ ਉਨ੍ਹਾਂ ਦੇ ਪਿੰਡ ਵਿਚ ਅਣ-ਐਲਾਨੇ ਬਿਜਲੀ ਦੇ ਕੱਟ ਲੱਗ ਰਹੇ ਹਨ। ਇਸ ਸੰਬੰਧੀ ਉੱਚ ਅਧਿਕਾਰੀਆਂ ਨੂੰ ਲਿਖ਼ਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਪ੍ਰੰਤੂ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ। ਰਾਤ ਸਮੇਂ 8 ਤੋਂ 10 ਘੰਟੇ ਬਿਜਲੀ ਦੇ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵਿਭਾਗ ਵਲੋਂ ਪਿੰਡ ਵਿਚ ਬਿਜਲੀ ਗਰਿੱਡ ਬਣਾਉਣ ਲਈ ਤਜਵੀਜ਼ ਰੱਖੀ ਗਈ ਤਾਂ ਪਿੰਡ ਵਾਸੀਆਂ ਵਲੋਂ ਵਿਭਾਗ ਨੂੂੰ ਜ਼ਮੀਨ ਮੁਫ਼ਤ ਵਿਚ ਦਿੱਤੀ ਗਈ ਸੀ। ਇਸ ਲਈ ਪਿੰਡ ਵਾਸੀਆਂ ਲਈ 24 ਘੰਟੇ ਬਿਜਲੀ ਨਿਰਵਿਘਨ ਦਿੱਤੀ ਜਾਣੀ ਲਾਜ਼ਮੀ ਬਣਦੀ ਹੈ। ਪ੍ਰੰਤੂ ਦੁੱਖ ਦੀ ਗੱਲ ਇਹ ਹੈ ਕਿ ਉਨ੍ਹਾਂ ਦੇ ਪਿੰਡ ਲਈ ਸਾਰੀਆਂ ਹੀ ਸਹੂਲਤਾਂ ਰੱਦੀ ਦੇ ਟੋਕਰੀ ਵਿਚ ਪਾ ਦਿੱਤੀਆਂ ਹਨ ਅਤੇ ਪਿੰਡ ਵਾਸੀਆਂ ਨੂੰ ਬਗੈਰ ਦੱਸਿਆ ਹੋਰ ਪਿੰਡ ਨਾਲ ਜੋੜ ਕੇ ਉਨ੍ਹਾਂ ਦਾ ਬਣਦਾ ਹੱਕ ਮਾਰਿਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਵਲੋਂ ਕੋਈ ਸੁਣਵਾਈ ਨਹੀਂ ਹੋ ਰਹੀ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਉਨ੍ਹਾਂ ਦੇ ਪਿੰਡ ਨੂੰ ਬਣਦਾ ਹੱਕ ਨਹੀਂ ਦਿੱਤਾ ਜਾਂਦਾ ਅਤੇ ਕੱਟ ਲੱਗਣੇ ਬੰਦ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਐੱਸ.ਡੀ.ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਕਰਮਚਾਰੀਆਂ ਦੀ ਹੜਤਾਲ ਚੱਲ ਰਹੀ ਹੈ ਅਤੇ ਇਕ-ਦੋ ਦਿਨਾਂ ਵਿਚ ਮਾਮਲਾ ਹੱਲ ਕਰ ਲਿਆ ਜਾਵੇਗਾ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਨਗਰ ਮਲੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਅਗਲੀ ਖ਼ਬਰ ਐਲ.ਏ.ਡੀ.ਸੀ ਵਕੀਲਾਂ ਦੇ ਚੈਂਬਰਾਂ ਨੂੰ ਬਾਰ ਐਸੋਸੀਏਸ਼ਨ ਨੇ ਜੜੇ ਤਾਲੇ ਸੰਘਰਸ਼ 16ਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।