02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਕਲਮਛੋੜ ਹੜਤਾਲ ਦੂਜੇ ਦਿਨ ’ਚ ਦਾਖ਼ਲ

ਅਜੀਤ ਡੈਸਕ 25-07-2026
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਹਰਮਹਿੰਦਰ ਪਾਲ)-ਪੰਜਾਬ ਰਾਜ ਜਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਕੀਤੀ ਗਈ ਕਲਮਛੋੜ ਹੜਤਾਲ ਅੱਜ ਦੂਜੇ ਦਿਨ ਵਿਚ ਦਾਖ਼ਲ ਹੋ ਗਈ, ਜਿਸ ਦੇ ਚੱਲਦਿਆਂ ਡੀ.ਸੀ. ਦਫ਼ਤਰ, ਉਪ ਮੰਡਲ ਮੈਜਿਸਟ੍ਰੇਟ ਦਫ਼ਤਰ, ਤਹਿਸੀਲ ਅਤੇ ਸਬ ਤਹਿਸੀਲਾਂ ਵਿਚ ਚੁੱਪ ਪੱਸਰੀ ਰਹੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਯੂਨੀਅਨ ਨਾਲ 30 ਜੂਨ ਨੂੰ ਮੀਟਿੰਗ ਕੀਤੀ ਗਈ ਸੀ ਅਤੇ ਇਸ ਉਪਰੰਤ 8 ਜੁਲਾਈ ਨੂੰ ਦੁਬਾਰਾ ਮੀਟਿੰਗ ਲਈ ਬੁਲਾਇਆ ਗਿਆ। ਇਸ ਮੀਟਿੰਗ ਵਿਚ ਮਾਲ ਮੰਤਰੀ ਵਲੋਂ ਮੰਗਾਂ ਨੂੰ ਵਿਚਾਰਨ ਲਈ ਹੋਰ ਸਮੇਂ ਦੀ ਮੰਗ ਕਰਦਿਆਂ 22 ਜੁਲਾਈ ਦਾ ਸਮਾਂ ਦਿੱਤਾ ਗਿਆ, ਪ੍ਰੰਤੂ ਬੀਤੀ 22 ਜੁਲਾਈ ਨੂੰ ਮੀਟਿੰਗ ਰੱਖਣ ਦੇ ਬਾਵਜੂਦ ਵੀ ਮੀਟਿੰਗ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ 23 ਜੁਲਾਈ ਤੋਂ 26 ਜੁਲਾਈ ਦੀ ਮੁਕੰਮਲ ਕਲਮਛੋੜ ਹੜਤਾਲ ਦੀ ਕਾਲ ਦਿੱਤੀ ਗਈ। ਆਗੂਆਂ ਨੇ ਦੱਸਿਆ ਕਿ ਸਰਕਾਰ ਵਲੋਂ ਪਿਛਲੇ ਸਾਢੇ 4 ਸਾਲ ਤੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ-ਪਰੋਖੇ ਕਰਦਿਆਂ ਮੀਟਿੰਗਾਂ ਤੋਂ ਭੱਜਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੁਰਿੰਦਰ ਕੁਮਾਰ ਪੀ.ਏ., ਭੋਲਾ ਰਾਮ ਸੁਪਰਡੈਂਟ, ਰਾਕੇਸ਼ ਕੁਮਾਰ ਸੁਪਰਡੈਂਟ, ਦਲਜੀਤ ਸਿੰਘ ਸੁਪਰਡੈਂਟ, ਗੁਰਮੀਤ ਪਾਲ ਰੀਡਰ, ਜਗਪ੍ਰੀਤ ਸਿੰਘ, ਬਲਵਿੰਦਰ ਸਿੰਘ, ਰਾਜੀਵ ਕੁਮਾਰ, ਸਮਾਈਲ ਕੁਮਾਰ, ਕਰਨਬੀਰ ਸਿੰਘ, ਪੰਕਜ ਕੁਮਾਰ, ਗਗਨਦੀਪ ਸਿੰਘ, ਜਸਵੀਰ ਕੌਰ, ਕੁਲਵੰਤ ਕੌਰ, ਦਵਿੰਦਰ ਕੌਰ, ਸੁਖਪਾਲ ਕੌਰ, ਰਜਨੀ ਆਦਿ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਹੋਟਲ ’ਚੋਂ ਵਿਆਹੁਤਾ ਔਰਤ ਦੀ ਸ਼ੱਕੀ ਹਾਲਤ ’ਚ ਲਾਸ਼ ਮਿਲੀ ਅਗਲੀ ਖ਼ਬਰ 9 ਸਾਲ ਪਹਿਲਾਂ ਦਰਜ ਇਕ ਮਾਮਲੇ ’ਚ ਮੁਲਜ਼ਮ ਭਗੌੜਾ ਕਰਾਰ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।