02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਹੋਟਲ ’ਚੋਂ ਵਿਆਹੁਤਾ ਔਰਤ ਦੀ ਸ਼ੱਕੀ ਹਾਲਤ ’ਚ ਲਾਸ਼ ਮਿਲੀ

ਅਜੀਤ ਡੈਸਕ 25-07-2026
ਕੋਟਕਪੂਰਾ, 24 ਜੁਲਾਈ (ਮੋਹਰ ਸਿੰਘ ਗਿੱਲ)-ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮੁੱਖ ਸੜਕ ’ਤੇ ਸਥਿਤ ਇਕ ਹੋਟਲ ਦੇ ਕਮਰੇ ਵਿਚੋਂ ਇਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਤ ’ਚ ਲਾਸ਼ ਮਿਲੀ ਹੈ। ਪੁਲਿਸ ਸੂਤਰਾਂ ਮੁਤਾਬਿਕ ਉਕਤ ਔਰਤ ਰਾਤ ਸਮੇਂ ਆਪਣੇ ਪ੍ਰੇਮੀ ਨਾਲ ਹੋਟਲ ਵਿਚ ਠਹਿਰੀ ਹੋਈ ਸੀ। ਸਵੇਰੇ ਉਹ ਬੈਡ ’ਤੇ ਬੇਸ਼ੁੱਧ ਹਾਲਤ ’ਚ ਮਿਲੀ। ਉਸ ਤੋਂ ਬਾਅਦ ਉਸ ਦੇ ਪ੍ਰੇਮੀ ਨੇ ਹੀ ਹੋਟਲ ਦੇ ਮੈਨੇਜਰ ਨੂੰ ਬੁਲਾ ਕੇ ਇਸ ਦੀ ਜਾਣਕਾਰੀ ਦਿੱਤੀ। ਸੂਚਨਾ ਮਿਲਣ ਉਪਰੰਤ ਸ਼ਹਿਰੀ ਪੁਲਿਸ ਥਾਣੇ ਦੇ ਐਸ.ਐਚ.ਓ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਢਿੱਲਵਾਂ ਕਲਾਂ ਦੀ ਨੂੰਹ ਰਾਜਦੀਪ ਕੌਰ (34) ਦਾ ਆਪਣੇ ਹੀ ਪਿੰਡ ਦੇ ਇਕ ਲੜਕੇ ਨਾਲ ਪ੍ਰੇਮ ਚੱਲ ਰਿਹਾ ਸੀ। ਉਸ ਦਾ ਪੇ੍ਮੀ ਅਜੇ ਕੁਆਰਾ ਦੱਸਿਆ ਜਾ ਰਿਹਾ ਹੈ। ਹੈ। ਉਕਤ ਔਰਤ ਪਿੰਡ ਜੀਦਾ ਦੀ ਇਕ ਧਾਗਾ ਫੈਕਟਰੀ ਵਿਚ ਕੰਮ ਕਰਦੀ ਸੀ। ਪੁਲਿਸ ਮੁਤਾਬਿਕ ਦੋਨੋਂ ਜਣੇ ਬੀਤੀ ਦੇਰ ਰਾਤ ਕਰੀਬ 10 ਵਜੇ ਹੋਟਲ ਵਿਚ ਪਹੁੰਚੇ ਸਨ। ਪੁਲਿਸ ਦੀ ਮੁੱਢਲੀ ਜਾਂਚ ਵਿਚ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਉਕਤ ਔਰਤ ਦੀ ਮੌਤ ਸ਼ਾਂਤ ਹਾਰਟ ਅਟੈਕ ਕਾਰਨ ਹੋਈ ਹੋ ਸਕਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਹੀ ਲੱਗੇਗਾ। ਪੁਲਿਸ ਦਾ ਕਹਿਣਾ ਹੈ ਕਿ ਮਿ੍ਤਕਾਂ ਦੇ ਵਾਰਸਾਂ ਦੇ ਬਿਆਨ ਲੈ ਕੇ ਜੋ ਵੀ ਬਣਦੀ ਕਾਰਵਾਈ ਹੋਵੇਗੀ, ਉਹ ਅਮਲ ’ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਵਿਕਾਸ ਲਈ ਪੁੱਟ ਦਿੱਤਾ ਗਿਆ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅਗਲੀ ਖ਼ਬਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਕਲਮਛੋੜ ਹੜਤਾਲ ਦੂਜੇ ਦਿਨ ’ਚ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।