03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕਿਰਤੀ ਕਿਸਾਨ ਯੂਨੀਅਨ ਬਲਾਕ ਬਰੀਵਾਲਾ ਦਾ ਇਜਲਾਸ ਹੋਇਆ

ਅਜੀਤ ਡੈਸਕ 25-07-2026
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅੱਜ ਕਿਰਤੀ ਕਿਸਾਨ ਯੂਨੀਅਨ ਬਲਾਕ ਬਰੀਵਾਲਾ ਦਾ ਚੋਣ ਇਜਲਾਸ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇ ਰੋਡੇ, ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ ਅਤੇ ਜ਼ਿਲ੍ਹਾ ਆਗੂ ਗੁਰਸੇਵਕ ਸਿੰਘ ਸੰਗਰਾਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪਿੰਡ ਸਰਾਏਨਾਗਾ ਦੇ ਹਾਲ ਵਿਚ ਕੀਤਾ ਗਿਆ। ਇਜਲਸ ਦੇ ਸ਼ੁਰੂ ਵਿਚ ਦਿੱਲੀ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਜਸਵੰਤ ਸਿੰਘ ਡੋਡਾਂਵਾਲੀ ਵਲੋਂ ਪੇਸ਼ ਕੀਤੀ ਰਿਪੋਰਟ ’ਤੇ ਚਰਚਾ ਉਪਰੰਤ ਸਰਬਸੰਮਤੀ ਨਾਲ 13 ਮੈਂਬਰੀ ਬਲਾਕ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿਚ ਜਸਵੰਤ ਸਿੰਘ ਡੋਡਾਂਵਾਲੀ ਬਲਾਕ ਪ੍ਰਧਾਨ, ਗੁਰਮੀਤ ਸਿੰਘ ਸੰਗਰਾਣਾ ਸਕੱਤਰ, ਚਮਕੌਰ ਸਿੰਘ ਤਖ਼ਤਮਲਾਣਾ ਮੀਤ ਪ੍ਰਧਾਨ, ਪ੍ਰਗਟ ਸਿੰਘ ਝਬੇਲਵਾਲੀ ਖ਼ਜ਼ਾਨਚੀ ਅਤੇ ਬੋਹੜ ਸਿੰਘ ਮੋਤਲੇਵਾਲਾ ਪ੍ਰੈੱਸ ਸਕੱਤਰ ਚੁਣੇ ਗਏ। ਇਸ ਤੋਂ ਇਲਾਵਾ ਅਮਰਜੀਤ ਸਿੰਘ, ਸੁਖਦੇਵ ਸਿੰਘ, ਜਗਦੇਵ ਸਿੰਘ, ਅਮਨਦੀਪ ਸਿੰਘ, ਰਾਕੇਸ਼ ਕੁਮਾਰ, ਰਵੀ ਕੁਮਾਰ, ਜਸਪਾਲ ਸਿੰਘ ਬਲਾਕ ਕਮੇਟੀ ਮੈਂਬਰ ਚੁਣੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਨੇ ਕਿਹਾ ਕਿ ਦੇਸ਼ ਦੀ ਕਿਸਾਨੀ ਬਹੁਤ ਗੰਭੀਰ ਸੰਕਟ ਦਾ ਸ਼ਿਕਾਰ ਹੈ। ਫ਼ਸਲਾਂ ਦੇ ਭਾਅ ਘੱਟ ਮਿਲਣ ਕਰਕੇ ਕਿਸਾਨੀ ਸਿਰ ਕਰਜ਼ਾ ਲਗਾਤਾਰ ਵੱਧ ਰਿਹਾ ਹੈ। ਅੰਤ ਵਿਚ ਪਿਛਲੇ ਦਿਨੀਂ ਬਰਨਾਲਾ ਵਿਚ ਹੱਕ ਮੰਗ ਰਹੇ ਸਫ਼ਾਈ ਸੇਵਕਾਂ, ਦਿੱਲੀ ਵਿਚ ਪੇਪਰ ਲੀਕ ਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਵਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਖ਼ਿਲਾਫ਼ ਮਤਾ ਪਾਸ ਕਰਕੇ ਦੋਸ਼ੀਆਂ ’ਤੇ ਕਾਰਵਾਈ ਦੀ ਮੰਗ ਕੀਤੀ ਗਈ।
ਪਿਛਲੀ ਖ਼ਬਰ ਲਾਇਨਜ਼ ਕਲੱਬ ਮਲੋਟ (ਦੀ ਰੇਡੀਐਂਟ) ਨੇ ਦੂਜੇ ਗੇੜ ’ਚ ਮਿਮਿਟ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਪੁਲਿਸ ਅਤੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।