03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਿਹਤ ਵਿਭਾਗ ਨੇ ਡੇਂਗੂ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ

ਅਜੀਤ ਡੈਸਕ 25-07-2026
ਦੋਦਾ, 24 ਜੁਲਾਈ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਮਿਰਨਾਲ ਬਾਂਸਲ ਦੀ ਅਗਵਾਈ ਹੇਠ ਬਲਾਕ ਦੋਦਾ ਵਿਖੇ ਵੱਖ-ਵੱਖ ਧਾਰਮਿਕ ਅਸਥਾਨਾਂ ਅਤੇ ਪੁਲਿਸ ਚੌਂਕੀ ਵਿਖੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਬੀ.ਈ.ਈ. ਸੁਰਿੰਦਰ ਕੌਰ ਅਤੇ ਸੁਖਵਿੰਦਰ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਨੇ ਦੱਸਿਆ ਕਿ ਠੰਡ ਤੇ ਕੰਬਣ ਦੇ ਨਾਲ ਬੁਖ਼ਾਰ, ਸਿਰ ਦਰਦ, ਬੁਖ਼ਾਰ ਉਤਰ ਜਾਣ ’ਤੇ ਸਰੀਰਕ ਥਕਾਵਟ ਅਤੇ ਕਮਜ਼ੋਰੀ ਮਲੇਰੀਆ ਦੇ ਲੱਛਣ ਹਨ। ਇਸ ਮੌਕੇ ਸਿਹਤ ਕਰਮਚਾਰੀਆਂ ਵਲੋਂ ਡੇਂਗੂ ਦੇ ਲਾਰਵੇ ਸੰਬੰਧੀ ਚੈਕਿੰਗ ਕੀਤੀ ਗਈ ਅਤੇ ਮੌਜੂਦ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ ’ਤੇ ਦਾਣੇ, ਮਸੂੜਿਆਂ ਅਤੇ ਨੱਕ ਵਿਚੋਂ ਖ਼ੂਨ ਦਾ ਵਗਣਾ ਡੇਂਗੂ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਤੇ ਮਲੇਰੀਆ ਦੀ ਜਾਂਚ ਸਾਰੇ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ ਅਤੇ ਇਲਾਜ ਵੀ ਮੁਫ਼ਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ਼-ਸਫ਼ਾਈ ਦਾ ਵੀ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਗਗਨਦੀਪ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਮਨਸ਼ਿੰਦਰ ਸਿੰਘ, ਚਰਨਜੀਤ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਜੰਟ ਸਿੰਘ ਜਟਾਣਾ ਨੂੰ ਬਾਜ਼ੀਗਰ ਤੇ ਟੱਪਰੀਵਾਸ ਵੈੱਲਫ਼ੇਅਰ ਬੋਰਡ ਦਾ ਚੇਅਰਮੈਨ ਲਗਾਇਆ ਅਗਲੀ ਖ਼ਬਰ ਸ੍ਰੀ ਕਲਿਆਣ ਕਮਲ ਆਸ਼ਰਮ ਨੇ ਬੱਚਿਆਂ ਨੂੰ ਠੰਢੇ ਪਾਣੀ ਦੀਆਂ ਬੋਤਲਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।