03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਫ਼ਾਈ ਕਰਮਚਾਰੀ, ਰੇਹੜਾ ਯੂਨੀਅਨ ਤੇ ਵੱਖ-ਵੱਖ ਮਜ਼ਦੂਰ ਆਗੂਆਂ ਦੀ ਮੀਟਿੰਗ

ਅਜੀਤ ਡੈਸਕ 25-07-2026
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਿਟੀ ਹੋਟਲ ਵਿਖੇ ਸਫ਼ਾਈ ਕਰਮਚਾਰੀਆਂ, ਰੇਹੜਾ ਯੂਨੀਅਨ ਅਤੇ ਵੱਖ-ਵੱਖ ਮਜ਼ਦੂਰ ਆਗੂਆਂ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਭੀਮ ਕ੍ਰਾਂਤੀ ਦੇ ਸੰਸਥਾਪਕ ਅਸ਼ੋਕ ਮਹਿੰਦਰਾ ਨੇ ਸਫ਼ਾਈ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਆਪਣਾ ਅੰਦੋਲਨ ਆਪਣੀਆਂ ਮੰਗਾਂ ਮੰਨਵਾਉਣ ਸਬੰਧੀ ਸੰਘਰਸ਼ ਕਰ ਰਹੇ ਸਨ। ਪਿਛਲੇ ਦਿਨਾਂ ਦੇ ਦੌਰਾਨ ਬਰਨਾਲਾ ਵਿਖੇ ਨਿਹੱਥੇ ਸਫ਼ਾਈ ਕਰਮਚਾਰੀਆਂ ਉਪਰ ਪੁਲਿਸ ਦੁਆਰਾ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ। ਇਸ ਮੌਕੇ ਅਸ਼ੋਕ ਮਹਿੰਦਰਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤ ਅਤੇ ਮੰਗ ਕੀਤੀ ਕਿ ਤੁਰੰਤ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਜਾਵੇ ਤੇ ਇਨ੍ਹਾਂ ਖ਼ਿਲਾਫ਼ ਮੁਕੱਦਮਾ ਵੀ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਪੰਜਾਬ ਹੀ ਨਹੀਂ, ਪੂਰੇ ਦੇਸ਼ ਵਿਚ ਇਕ ਸੈਨਾ ਵਾਂਗ ਆਪਣਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਰੈਗੂਲਰ ਭਰਤੀ ਕੀਤਾ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਇਨ੍ਹਾਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਅਤੇ ਹੋਈ ਕੁੱਟਮਾਰ ਸੰਬੰਧੀ ਕੋਈ ਢੁਕਵੀਂ ਕਾਰਵਾਈ ਨਾ ਕੀਤੀ ਤਾਂ ਪੂਰੇ ਪੰਜਾਬ ਭਰ ਵਿਚ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਢੁਕਵੀਂ ਜਗ੍ਹਾ ਆਪਣੇ ਖ਼ਰਚੇ ਤੇ ਇਨ੍ਹਾਂ ਜ਼ਖ਼ਮੀ ਸਫ਼ਾਈ ਕਰਮਚਾਰੀਆਂ ਦਾ ਇਲਾਜ ਕਰਵਾਇਆ ਜਾਵੇ। ਇਸ ਮੌਕੇ ਵੱਖ-ਵੱਖ ਸਫ਼ਾਈ ਕਰਮਚਾਰੀ ਮਜ਼ਦੂਰ ਯੂਨੀਅਨ ਦੇ ਆਗੂ ਅਜੇ ਕੁਮਾਰ ਪ੍ਰਧਾਨ, ਅਮਨ ਕੁਮਾਰ, ਬੰਟੀ ਕੁਮਾਰ, ਅਸ਼ਵਨੀ ਬਾਬਾ, ਵਿਜੇ ਕੁਮਾਰ ਅਤੇ ਵੱਖ-ਵੱਖ ਹੋਰ ਸਫ਼ਾਈ ਕਰਮਚਾਰੀ ਤੇ ਮਜ਼ਦੂਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਤਰੁਣ ਚੁੱਘ ਨੂੰ ਰੱਖਿਆ ਕਮੇਟੀ ਤੇ ਗ੍ਰਹਿ ਮੰਤਰਾਲੇ ਕਮੇਟੀ ਵਿਚ ਮੈਂਬਰ ਲੈਣ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।