03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਡੀ.ਟੀ.ਐਫ. ਨੇ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਵਿਚ ਲਏ ਕਈ ਅਹਿਮ ਫ਼ੈਸਲੇ

ਅਜੀਤ ਡੈਸਕ 27-07-2026

ਫ਼ਰੀਦਕੋਟ, 26 ਜੁਲਾਈ (ਜਸਵੰਤ ਸਿੰਘ ਪੁਰਬਾ)-ਅੱਜ ਡੀ.ਟੀ.ਐਫ. ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਕੰਨਿਆ ਸਕੂਲ ਵਿਖੇ ਜ਼ਿਲ੍ਹਾ ਕਮੇਟੀ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਜਥੇਬੰਦੀ ਦੇ ਅਹਿਮ ਮੰਗਾਂ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ ਵਿਚ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਵੀ ਉਲੀਕੀ ਗਈ। ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਗਗਨ ਪਾਹਵਾ ਨੇ ਦੱਸਿਆ ਕਿ ਡੀ.ਟੀ.ਐਫ. ਫ਼ਰੀਦਕੋਟ ਵਲੋਂ ਸੋਮਵਾਰ ਨੂੰ ਸਫ਼ਾਈ ਸੇਵਕਾਂ ਦੇ ਫ਼ਰੀਦਕੋਟ ਨਗਰ ਕੌਂਸਲ ਦੇ ਦਫ਼ਤਰ ਦੇ ਬਾਹਰ ਚੱਲ ਰਹੇ ਧਰਨੇ ਵਿਚ ਸ਼ਮੂਲੀਅਤ ਕਰਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਸਮਰਥਨ ਦਿੱਤਾ ਜਾਵੇਗਾ। ਉਨ੍ਹਾਂ ਸਫ਼ਾਈ ਕਰਮਚਾਰੀਆਂ ਉੱਪਰ ਸਰਕਾਰ ਵਲੋਂ ਬਰਨਾਲਾ ਵਿਖੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਵੀ ਕੀਤੀ। ਬਾਬਾ ਫਰੀਦ ਹੈਲਥ ਸਾਇੰਸ ਯੂਨੀਵਰਸਿਟੀ ਫ਼ਰੀਦਕੋਟ ਵਲੋਂ ਫ਼ਾਰਮੈਸੀ ਅਫਸਰ ਦੀ ਭਰਤੀ ਲਈ 19 ਜੁਲਾਈ ਨੂੰ ਹੋਈ ਪ੍ਰੀਖਿਆ ਵਿਚ ਪ੍ਰਿੰਸੀਪਲ ਦੀਪਕ ਸਿੰਘ ਅਤੇ ਉਸਦੇ ਸਾਥੀਆਂ ’ਤੇ ਲੱਗੇ ਦੋਸ਼ਾਂ ਸਬੰਧੀ ਜਥੇਬੰਦੀ ਨੇ ਪੜਤਾਲ ਕਰਨ ਦੀ ਗੱਲ ਆਖੀ ਅਤੇ ਕਿਹਾ ਕਿ ਪੜਤਾਲ ਤੋਂ ਬਾਅਦ ਸੱਚ ਦਾ ਸਾਥ ਦਿੱਤਾ ਜਾਵੇਗਾ। ਸਰਕਾਰੀ ਮਿਡਲ ਸਕੂਲ ਡੋਡ ਵਿਖੇ ਹੈੱਡ ਮਾਸਟਰ ਤਰਸੇਮ ਲਾਲ ਮੋਂਗਾ ਤੇ ਮਾਸਟਰ ਕੁਲਵਿੰਦਰ ਸਿੰਘ ’ਤੇ ਕਰਵਾਏ ਝੂਠੇ ਪਰਚੇ ਬਾਬਤ ਆਉਣ ਵਾਲੇ ਦਿਨਾਂ ਵਿਚ ਵਿਧਾਇਕ ਜੈਤੋ ਅਮੋਲਕ ਸਿੰਘ ਨੂੰ ਮਾਸ ਡੈਪੂਟੇਸ਼ਨ ਵਿਚ ਮਿਲਣ ਦਾ ਪ੍ਰੋਗਰਾਮ ਬਣਾਇਆ ਗਿਆ। ਜਥੇਬੰਦੀ ਵਲੋਂ 30 ਜੁਲਾਈ ਨੂੰ ਵਿਭਾਗੀ ਮੰਗਾਂ ਤੇ ਮਸਲਿਆਂ ਸਬੰਧੀ ਮੁਹਾਲੀ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿਚ ਫ਼ਰੀਦਕੋਟ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ਗਿਆ। 7 ਅਗਸਤ ਨੂੰ ਮੁਲਾਜ਼ਮ ਮੰਚ ਅਤੇ ਕੋਆਰਡੀਨੇਸ਼ਨ ਕਮੇਟੀ ਵਲੋਂ ਕੀਤੇ ਜਾ ਰਹੇ ਸਟੇਟ ਪੱਧਰੀ ਪ੍ਰੋਗਰਾਮ ਵਿਚ ਵੀ ਡੀਟੀਐਫ ਫ਼ਰੀਦਕੋਟ ਵਲੋਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਤੋਂ ਇਲਾਵਾ ਦਿੱਲੀ ਵਿਖੇ ਵਿਦਿਆਰਥੀਆਂ ’ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਜਥੇਬੰਦੀ ਵਲੋਂ ਨਖੇਧੀ ਕੀਤੀ ਗਈ ਅਤੇ ਵਿਦਿਆਰਥੀਆਂ ਵਲੋਂ ਸਿੱਖਿਆ ਮੰਤਰੀ ਦਾ ਅਸਤੀਫਾ ਦਿਵਾਉਣ ਵਿਚ ਸਫਲ ਹੋਣ ’ਤੇ ਪ੍ਰਦਰਸ਼ਨਕਾਰੀਆਂ ਨੂੰ ਵਧਾਈ ਵੀ ਦਿੱਤੀ ਗਈ। ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਬਲਾਕ ਪ੍ਰਧਾਨ ਅਜਾਇਬ ਸਿੰਘ, ਬਲਾਕ ਪ੍ਰਧਾਨ ਕੁਲਦੀਪ ਸਿੰਘ ਘਣੀਆ, ਵਿੱਤ ਸਕੱਤਰ ਪ੍ਰਦੀਪ ਸਿੰਘ, ਪ੍ਰੈਸ ਸਕੱਤਰ ਲਵਕਰਨ ਸਿੰਘ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਦਿਲਬਾਗ ਸਿੰਘ ਬਰਾੜ, ਗੁਰਸੇਵਕ ਸਿੰਘ, ਸਵਰਨਪਾਲ ਸਿੰਘ, ਨਵਪ੍ਰੀਤ ਸਿੰਘ ਬਰਾੜ ਅਤੇ ਦੀਪਕ ਕੁਮਾਰ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਔਰਤਾਂ ਨੂੰ ਕਾਰ ਹੇਠਾਂ ਕੁਚਲਣ ਵਾਲਾ ਚਾਲਕ ਗ੍ਰਿਫ਼ਤਾਰ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ਅਗਲੀ ਖ਼ਬਰ ਕਾਰ ਦੀ ਟੱਕਰ ਨਾਲ ਹੋਈ ਦੋ ਔਰਤਾਂ ਦੀ ਮੌਤ ਦਾ ਮਾਮਲਾ ਭਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।