04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸ੍ਰੀ ਮੁਕਤਸਰ ਸਾਹਿਬ ਦੇ ਸਰਵੇਸ਼ ਸੱਚਦੇਵਾ ਨੇ ਕਰਾਟੇ ’ਚ ਜਿੱਤਿਆ ਸੋਨੇ ਦਾ ਤਗਮਾ

ਅਜੀਤ ਡੈਸਕ 27-07-2026
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਸਟੇਅਰਜ਼ ਨੈਸ਼ਨਲ ਯੂਥ ਗੇਮਜ਼ ਕਰਾਟੇ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਸਰਵੇਸ਼ ਸੱਚਦੇਵਾ ਨੇ ਸੋਨੇ ਦਾ ਤਗਮਾ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ ਹੈ। ਦੇਸ਼ ਭਰ ਤੋਂ ਆਏ ਸੈਂਕੜੇ ਨੌਜਵਾਨ ਖਿਡਾਰੀਆਂ ਵਿਚਕਾਰ ਹੋਏ ਇਸ ਦੋ ਦਿਨਾਂ ਦੇ ਰਾਸ਼ਟਰੀ ਟੂਰਨਾਮੈਂਟ ਵਿਚ ਸਰਵੇਸ਼ ਸੱਚਦੇਵਾ ਨੇ ਬੇਹਤਰੀਨ ਤਕਨੀਕ ਅਤੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ। ਫਾਈਨਲ ਮੁਕਾਬਲੇ ਵਿਚ ਉਸ ਨੇ ਮੁੱਕਿਆਂ ਅਤੇ ਲੱਤਾਂ ਨਾਲ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਰਜ ਕੀਤੀ। ਇਸ ਪ੍ਰਾਪਤੀ ’ਤੇ ਇੰਡੀਅਨ ਗੋਜੋਰਿਓ ਪੋਰਟਸ ਕਰਾਟੇ ਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼ਿਹਾਨ ਨਵੀਨ ਰੋਜ਼ ਡੇ ਨੇ ਸਰਵੇਸ਼ ਸੱਚਦੇਵਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਅਨੁਸ਼ਾਸਨ ਅਤੇ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਰਵੇਸ਼ ਦੀ ਇਹ ਪ੍ਰਾਪਤੀ ਪੰਜਾਬ ਦੇ ਹਰ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੇਗੀ। ਸਟੇਅਰਜ਼ ਸੰਸਥਾ ਵਲੋਂ ਕਰਵਾਏ ਇਸ ਮੁਕਾਬਲੇ ਦਾ ਉਦੇਸ਼ ਨੌਜਵਾਨਾਂ ਨੂੰ ਰਾਸ਼ਟਰੀ ਮੰਚ ਪ੍ਰਦਾਨ ਕਰਨਾ ਹੈ। ਜ਼ਿਕਰਯੋਗ ਹੈ ਕਿ ਕਰਾਟੇ ਦੇ ਨੌਜਵਾਨ ਖਿਡਾਰੀ ਸਰਵੇਸ਼ ਸੱਚਦੇਵਾ ਸ੍ਰੀ ਮੁਕਤਸਰ ਸਾਹਿਬ ਦੀ ਭੁੱਲਰ ਕਾਲੋਨੀ ਦੇ ਵਾਸੀ ਹਨ ਅਤੇ ਬੀ.ਐਮ.ਐਸ. ਸਕੂਲ ਵਿਚ ਪੜ੍ਹਾਈ ਕਰ ਰਹੇ ਹਨ।
ਪਿਛਲੀ ਖ਼ਬਰ ਭਾਜਪਾ ਆਗੂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਅਸਤੀਫ਼ਾ ਮੰਗਿਆ ਅਗਲੀ ਖ਼ਬਰ ਅਰਵਿੰਦ ਨਗਰ ’ਚ ਸਪੀਕਰ ਸੰਧਵਾਂ ਨੇ ਕੀਤਾ ਓਪਨ ਜਿੰਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।