04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕਲਗੀਧਰ ਸੇਵਾ ਸੁਸਾਇਟੀ ਨੇ ਚੌਲਾਂ ਅਤੇ ਬੂਟਿਆਂ ਦਾ ਲੰਗਰ ਲਾਇਆ

ਅਜੀਤ ਡੈਸਕ 27-07-2026
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕਲਗੀਧਰ ਸੇਵਾ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਮਲੋਟ ਰੋਡ ਬਾਈਪਾਸ ਵਿਖੇ ਅੱਜ ਚੌਲਾਂ ਅਤੇ ਬੂਟਿਆਂ ਦਾ ਲੰਗਰ ਲਾਇਆ ਗਿਆ। ਸੁਸਾਇਟੀ ਦੇ ਸੇਵਾਦਾਰਾਂ ਵਲੋਂ ਰਾਹਗੀਰਾਂ ਨੂੰ ਦੇਸੀ ਘਿਓ ਨਾਲ ਤਿਆਰ ਕੀਤੇ ਮਿੱਠੇ ਪੀਲੇ ਚੌਲ ਵਰਤਾਏ ਗਏ। ਇਸ ਤੋਂ ਇਲਾਵਾ ਦਿਨੋਂ ਦਿਨ ਵੱਧ ਰਹੇ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਸੁਸਾਇਟੀ ਵਲੋਂ 1500 ਫੁੱਲਾਂ ਵਾਲੇ ਅਤੇ ਛਾਂਦਾਰ ਬੂਟੇ ਵੰਡੇ ਗਏ। ਲੋਕਾਂ ਨੂੰ ਇਨ੍ਹਾਂ ਬੂਟਿਆਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਆ ਗਿਆ। ਇਸ ਯੋਗਦਾਨ ਵਿਚ ਕਲਗੀਧਰ ਸੇਵਾ ਸੁਸਾਇਟੀ ਦੇ ਸਮੂਹ ਮੈਂਬਰ ਸ਼ਾਮਿਲ ਹੋਏ। ਇਸ ਮੌਕੇ ਪ੍ਰਧਾਨ ਦਿਲਬਾਗ ਸਿੰਘ ਡੀ.ਪੀ.ਈ., ਭਾਈ ਸੁਰਿੰਦਰ ਪਾਲ ਸਿੰਘ ਰੂਪੀ, ਸਕੱਤਰ ਜਸਵਿੰਦਰ ਸਿੰਘ, ਕੁਲਦੀਪ ਸਿੰਘ ਸੰਧੂ, ਵੇਦ ਪ੍ਰਕਾਸ਼ ਸੁਖਮੰਦਰ ਸਿੰਘ ਸੰਧੂ, ਮਾਸਟਰ ਕੁਲਵਿੰਦਰ ਸਿੰਘ, ਜਗਸੀਰ ਸਿੰਘ ਗਰੇਵਾਲ, ਮਾਸਟਰ ਹਰਬੰਸ ਸਿੰਘ, ਅਮਨਦੀਪ ਸਿੰਘ ਕੰਗ, ਸੁਖਰਾਜ ਸਿੰਘ ਸੋਨਾ, ਬਲਦੇਵ ਸਿੰਘ, ਰਾਜਵਿੰਦਰ ਸਿੰਘ, ਹਰਦੇਵ ਸਿੰਘ ਬਰਾੜ, ਕੁਲਬੀਰ ਸਿੰਘ, ਰਾਜਪਾਲ ਸਿੰਘ ਬਰਾੜ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਕਾਸ ਮਿਸ਼ਨ ਵਲੋਂ ‘ਬਾਲ ਤੀਜ ਮੇਲਾ’ 2 ਅਗਸਤ ਨੂੰ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀ ਤਿਆਰੀ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।