04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਆਰਮੀ ਵੈਟਰਨਜ਼ ਵੈੱਲਫੇਅਰ ਯੂਨੀਅਨ ਵਲੋਂ ਸਾਬਕਾ ਸੈਨਿਕਾਂ ਦੀ ਅਹਿਮ ਮੀਟਿੰਗ

ਅਜੀਤ ਡੈਸਕ 27-07-2026
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਰਮੀ ਵੈਟਰਨਜ਼ ਵੈਲਫੇਅਰ ਯੂਨੀਅਨ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਾਬਕਾ ਸੈਨਿਕਾਂ ਦੀ ਮੀਟਿੰਗ ਭਾਈ ਦਾਨ ਸਿੰਘ ਯਾਤਰੀ ਨਿਵਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ (ਰਿਟਾ:) ਜਸਵਿੰਦਰ ਸਿੰਘ ਗੰਧੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਵੱਡੀ ਸਾਬਕਾ ਸੈਨਿਕਾਂ ਨੇ ਭਾਗ ਲਿਆ। ਮੀਟਿੰਗ ਦੀ ਸ਼ੁਰੂਆਤ ਵਿਚ ਕਾਰਗਿਲ ਯੁੱਧ ਦੇ ਅਮਰ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਦੇਸ਼ ਦੀ ਰੱਖਿਆ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦੇਣ ਵਾਲੇ ਬਹਾਦਰ ਜਵਾਨਾਂ ਨੂੰ ਸਲਾਮ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦਾ ਬਲਿਦਾਨ ਸਾਡੇ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੇਗਾ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰ ਵਲੋਂ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਅੱਠਵੇਂ ਪੇਅ ਕਮਿਸ਼ਨ ਨੂੰ ਜਲਦੀ ਲਾਗੂ ਕਰਨ ਦੀ ਮੰਗ ਨੂੰ ਲੈ ਕੇ 8 ਅਗਸਤ ਨੂੰ ਜੰਤਰ ਮੰਤਰ ਨਵੀਂ ਦਿੱਲੀ ਵਿਖੇ ਦੇਸ਼ ਭਰ ਦੀਆਂ ਸਾਬਕਾ ਫੌਜੀ ਅਤੇ ਕਰਮਚਾਰੀ ਜਥੇਬੰਦੀਆਂ ਵਲੋਂ ਧਰਨਾ ਦਿੱਤਾ ਜਾਵੇਗਾ। ਸ: ਗੰਧੜ ਨੇ ਕਿਹਾ ਕਿ ਆਰਮੀ ਵੈਟਰਨਜ਼ ਵੈਲਫੇਅਰ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੀ ਇਸ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕਰੇਗੀ। ਮੀਟਿੰਗ ਵਿਚ ਜ਼ਿਲ੍ਹਾ ਜਨਰਲ ਸਕੱਤਰ ਮੇਜਰ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਬਲਵਿੰਦਰ ਸਿੰਘ, ਜ਼ਿਲ੍ਹਾ ਵਾਈਸ ਖਜ਼ਾਨਚੀ ਹਰਬੰਸ ਲਾਲ, ਸ਼ਹਿਰੀ ਪ੍ਰਧਾਨ ਇਕਬਾਲ ਸਿੰਘ, ਸ਼ਹਿਰੀ ਵਾਈਸ ਪ੍ਰਧਾਨ ਹਰਦਿਆਲ ਸਿੰਘ, ਜ਼ਿਲ੍ਹਾ ਸਲਾਹਕਾਰ ਕੈਪਟਨ ਮੁਖਤਿਆਰ ਸਿੰਘ, ਕੈਪਟਨ ਗੁਰਮੀਤ ਸਿੰਘ, ਬਲਾਕ ਪ੍ਰਧਾਨ ਇਕਬਾਲ ਸਿੰਘ, ਬਲਾਕ ਪ੍ਰਧਾਨ ਹੌਲਦਾਰ ਗੁਰਦੇਵ ਸਿੰਘ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖਾਰਾ, ਜ਼ਿਲ੍ਹਾ ਸਕੱਤਰ ਜਸਬੀਰ ਸਿੰਘ ਖਾਰਾ, ਜਸਵੀਰ ਸਿੰਘ ਮਲੋਟ, ਜਸਕਰਨ ਸਿੰਘ ਤਾਮਕੋਟ, ਸੂਬੇਦਾਰ ਕਾਰਜ ਸਿੰਘ ਪਾਕਾਂ, ਮਲਕੀਤ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਅੰਡਰ-19 ਲੜਕੀਆਂ ਵਲੋਂ ਬਠਿੰਡਾ ਤੋਂ 58 ਦੌੜਾਂ ਨਾਲ ਜਿੱਤ ਪ੍ਰਾਪਤ ਅਗਲੀ ਖ਼ਬਰ ਵਿਕਾਸ ਮਿਸ਼ਨ ਵਲੋਂ ‘ਬਾਲ ਤੀਜ ਮੇਲਾ’ 2 ਅਗਸਤ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।