08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨੀਟ ਅਤੇ ਜੇ.ਈ.ਈ. ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 28-07-2026
ਫ਼ਰੀਦਕੋਟ, 27 ਜੁਲਾਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਨੀਟ ਅਤੇ ਜੇ.ਈ.ਈ. ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ ਆਰਟੀਫ਼ੀਸ਼ਲ ਇੰਟੈਲੀਜੈਂਸ ਵਿਸ਼ੇ ਵਿਚ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਨੀਟ ਪ੍ਰੀਖਿਆ ਵਿਚ ਸਫ਼ਲਤਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਸਨੇਹਾ, ਦੀਆ ਸ਼ਰਮਾ, ਦਿਕਸ਼ਾ ਰਾਣੀ, ਹਰਨੂਰ ਕੌਰ, ਹਰਮਨ ਸ਼ਰਮਾ, ਕੀਮਲਪਾਲ ਸਿੰਘ, ਹਰਲੀਨ ਕੌਰ ਅਤੇ ਕਾਜਲ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਜਦਕਿ ਜੇ.ਈ.ਈ. ਪ੍ਰੀਖਿਆ ਵਿਚ ਸਫ਼ਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਤੀਰਥ ਕੁਮਾਰ ਦਾ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਪ੍ਰਾਪਤੀਆਂ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਅਤੇ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾਦਾਇਕ ਹਨ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੀ ਰਹਿਨੁਮਾਈ ਅਤੇ ਸਹਿਯੋਗ ਨਾਲ ਇਹ ਸਫ਼ਲਤਾਵਾਂ ਸੰਭਵ ਹੋਈਆਂ। ਇਸ ਦੌਰਾਨ ਕਰਨਾਟਕ ਅਤੇ ਦਿੱਲੀ ਤੋਂ ਆਰਟੀਫ਼ੀਸ਼ਲ ਇੰਟੈਲੀਜੈਂਸ ਵਿਸ਼ੇ ਦੀ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰਕੇ ਪਰਤੇ ਜ਼ਿਲ੍ਹੇ ਦੇ ਪੰਜ ਅਧਿਆਪਕਾਂ ਕੁਲਦੀਪ ਸਿੰਘ, ਸ਼ਰਨਜੀਤ ਸਿੰਘ, ਦੀਪਤੀ ਗਰਗ, ਗੁਰਪ੍ਰੀਤ ਕੌਰ ਅਤੇ ਅਮਿਤਾ ਚਾਵਲਾ ਨੂੰ ਵੀ ਡਿਪਟੀ ਕਮਿਸ਼ਨਰ ਵਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਅਤੇ ਆਰਟੀਫ਼ੀਸ਼ਲ ਇੰਟੈਲੀਜੈਂਸ ਦੀ ਜਾਣਕਾਰੀ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ ਅਤੇ ਸਿਖਲਾਈ ਪ੍ਰਾਪਤ ਅਧਿਆਪਕ ਇਸ ਦਿਸ਼ਾ ਵਿਚ ਮਹੱਤਵਪੂਰਨ ਯੋਗਦਾਨ ਪਾਉਣਗੇ।
ਪਿਛਲੀ ਖ਼ਬਰ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਭਲੇਕ ਘਿਰਾਓ ਦਾ ਐਲਾਨ ਅਗਲੀ ਖ਼ਬਰ ਐਲ.ਏ.ਡੀ.ਸੀ. ਪਾਲਿਸੀ ਖ਼ਿਲਾਫ਼ ਵਿਰੋਧ ਕਰ ਰਹੇ ਵਕੀਲਾਂ ਦੇ ਧਰਨੇ ’ਚ ਪੁੱਜੇ ਸਪੀਕਰ ਕੁਲਤਾਰ ਸੰਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।