07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਗੁਰਦੁਆਰਾ ਸਾਹਿਬ ਢਿਲਵਾਂ ਕਲਾਂ ਦੇ ਦਫ਼ਤਰ ਦਾ ਉਦਘਾਟਨ ਹੋਇਆ

ਅਜੀਤ ਡੈਸਕ 28-07-2026
ਬਰਗਾੜੀ, 27 ਜੁਲਾਈ (ਲਖਵਿੰਦਰ ਸ਼ਰਮਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਢਿੱਲਵਾਂ ਕਲਾਂ ਵਿਖੇ ਨਵਾਂ ਦਫ਼ਤਰ ਬਣਾਇਆ ਗਿਆ ਜਿਸ ਦੇ ਅੱਜ ਉਦਘਾਟਨ ਲਈ ਸੰਖੇਪ ਸਮਾਗਮ ਕੀਤਾ ਗਿਆ। ਉਦਘਾਟਨ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲਿਆ ਗਿਆ। ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਸਕੱਤਰ ਸ਼ੇਰ ਸਿੰਘ ਮੰਡ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਕੌਰ ਭੋਲੂਵਾਲਾ, ਮਨਤਾਰ ਸਿੰਘ ਬਰਾੜ, ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਅਨੋਖ ਸਿੰਘ ਢਿਲਵਾਂ ਆਦਿ ਨੇ ਰਸਮੀ ਤੌਰ ’ਤੇ ਦਫ਼ਤਰ ਦਾ ਉਦਘਾਟਨ ਕੀਤਾ ਅਤੇ ਸਮੂਹ ਸੰਗਤਾਂ ਨੂੰ ਨਵੇਂ ਦਫ਼ਤਰ ਦੀ ਵਧਾਈ ਦਿੱਤੀ। ਆਗੂਆਂ ਨੇ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ, ਸਮਾਗਮਾਂ ਆਦਿ ਸਮੇਂ ਵਿਚਾਰ ਚਰਚਾ ਕਰਨ ਆਦਿ ਲਈ ਦਫ਼ਤਰ ਦੀ ਲੋੜ ਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਪ੍ਰਬੰਧਾਂ, ਦਫ਼ਤਰੀ ਕੰਮਕਾਜ, ਕਾਗਜ਼ੀ ਰਿਕਾਰਡ ਆਦਿ ਇਸ ਦਫ਼ਤਰ ਵਿਚ ਹੋਇਆ ਕਰੇਗਾ। ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਆਗੂਆਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਆ ਰਹੇ ਮੀਰੀ ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕਰਨ ਅਤੇ ਇਸ ਮਾਰਚ ਵਿਚ ਭਰਵੀਂ ਸ਼ਮੂਲੀਅਤ ਕਰਨ। ਇਸ ਮੌਕੇ ਗੁਰਪ੍ਰੀਤ ਸਿੰਘ ਸੋਢੀ, ਡਾ. ਕਰਮ ਸਿੰਘ, ਮੈਂਗਲ ਸਿੰਘ ਬਰਾੜ, ਕੁਲਵੰਤ ਸਿੰਘ ਬੁੱਟਰ, ਸਰਪੰਚ ਜਰਨੈਲ ਸਿੰਘ, ਡਾ. ਬਲਵੀਰ ਸਿੰਘ, ਪ੍ਰੀਤਮ ਸਿੰਘ, ਮੈਨੇਜਰ ਕੁਲਵਿੰਦਰ ਸਿੰਘ ਬਰਗਾੜੀ, ਗੁਰਪਿਆਰ ਸਿੰਘ, ਮੱਖਣ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਪੀ.ਆਈ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 20ਵੇਂ ਦਿਨ ਵੀ ਜਾਰੀ- 30 ਦੇ ਪੰਜਾਬ ਬੰਦ ਦੇ ਸੱਦੇ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।