06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਮਾਜ ਸੇਵੀ ਸੰਸਥਾਵਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

ਅਜੀਤ ਡੈਸਕ 29-07-2026

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਵੱਛ ਮੁਕਤਸਰ ਅਭਿਆਨ ਅਤੇ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੂੰ ਮੰਗ ਪੱਤਰ ਸੌਂਪ ਕੇ ਸਥਾਨਕ ਕੋਟਕਪੂਰਾ ਰੋਡ ’ਤੇ ਲਗਾਏ ਗਏ ਬੂਟਿਆਂ ਨੂੰ ਹੋਏ ਨੁਕਸਾਨ ਦੇ ਮਾਮਲੇ ਵਿਚ ਕਾਰਵਾਈ ਦੀ ਮੰਗ ਕੀਤੀ। ਸੰਸਥਾਵਾਂ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੋਟਕਪੂਰਾ ਰੋਡ ’ਤੇ ਵੱਖ-ਵੱਖ ਥਾਵਾਂ ’ਤੇ ਵਾਤਾਵਰਨ ਸੰਭਾਲ ਦੇ ਉਦੇਸ਼ ਨਾਲ ਬੂਟੇ ਲਗਾਏ ਗਏ ਸਨ, ਜਿਨ੍ਹਾਂ ਦੀ ਲਗਾਤਾਰ ਦੇਖਭਾਲ ਵੀ ਸੰਸਥਾ ਵਲੋਂ ਕੀਤੀ ਜਾ ਰਹੀ ਸੀ। ਬੂਟੇ ਲਗਾਉਣ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਰਹੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਐਨੀ ਦਿਨੀਂ ਸੀਵਰੇਜ ਤੇ ਵਾਟਰ ਵਰਕਸ ਦੀ ਪਾਈਪ ਲਾਈਨ ਵਿਛਾਉਣ ਦੌਰਾਨ ਕੰਮ ਕਰ ਰਹੇ ਠੇਕੇਦਾਰ ਵਲੋਂ ਮਲਬਾ ਤੇ ਨਿਰਮਾਣ ਸਮੱਗਰੀ ਬੂਟਿਆਂ ਉਪਰ ਸੁੱਟ ਦਿੱਤੀ ਗਈ, ਜਿਸ ਕਾਰਨ ਕਈ ਬੂਟੇ ਪੂਰੀ ਤਰ੍ਹਾਂ ਨਸ਼ਟ ਹੋ ਗਏ। ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਬੂਟਿਆਂ ਨੂੰ ਤਿਆਰ ਕਰਨ ਲਈ ਕਈ ਸਾਲਾਂ ਦੀ ਮਿਹਨਤ ਲੱਗੀ ਸੀ, ਜੋ ਠੇਕੇਦਾਰ ਦੀ ਲਾਪ੍ਰਵਾਹੀ ਕਾਰਨ ਬਰਬਾਦ ਹੋ ਗਈ। ਸਮਾਜ ਸੇਵੀ ਸੰਸਥਾਵਾਂ ਨੇ ਡਿਪਟੀ ਕਮਿਸ਼ਨਰ ਕੋਲੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਵਾ ਕੇ ਜ਼ਿੰਮੇਵਾਰ ਠੇਕੇਦਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਤੁਰੰਤ ਨਵੇਂ ਬੂਟੇ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਣ ਤਾਂ ਜੋ ਸ਼ਹਿਰ ਦੀ ਹਰਿਆਲੀ ਤੇ ਸੁੰਦਰਤਾ ਨੂੰ ਮੁੜ ਬਹਾਲ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸੰਸਥਾ ਦੇ ਨੁਮਾਇੰਦਿਆਂ ਤੋਂ ਮੰਗ ਪੱਤਰ ਪ੍ਰਾਪਤ ਕਰਕੇ ਮਾਮਲੇ ਨੂੰ ਨਿਯਮਾਂ ਅਨੁਸਾਰ ਵਿਚਾਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਕੀਲ ਅਨੁਰਾਗ ਸ਼ਰਮਾ, ਤਰਸੇਮ ਗੋਇਲ, ਜਸਪ੍ਰੀਤ ਸਿੰਘ ਛਾਬੜਾ, ਨਰਿੰਦਰ ਸਿੰਘ ਪੰਮਾ ਸੰਧੂ, ਦਵਿੰਦਰ ਗਾਂਧੀ, ਮਿੰਕਲ ਬਜਾਜ, ਦੀਪੰਕਰ ਰਮਨ ਅਤੇ ਦੀਪਕ ਗਰਗ ਹਾਜ਼ਰ ਸਨ।

ਪਿਛਲੀ ਖ਼ਬਰ ਪਿਛਲੇ ਦੋ ਸਾਲਾਂ ਤੋਂ ਵਾੜਾ ਭਾਈਕਾ ਨੂੰ ਨੈਸ਼ਨਲ ਹਾਈਵੇ ਨਾਲ ਜੋੜਨ ਵਾਲੀ ਲਿੰਕ ਸੜਕ ਦਾ ਬੁਰਾ ਹਾਲ ਅਗਲੀ ਖ਼ਬਰ ਧਰਨਿਆਂ, ਮੁਜ਼ਾਹਿਰਆਂ ਨੂੰ ਰੋਕਣ ਲਈ ਸਰਕਾਰਾਂ ਅਪਣਾ ਰਹੀਆਂ ਤਾਨਾਸ਼ਾਹੀ ਰਵੱਈਆ-ਢਿੱਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।